Home ਤਾਜ਼ਾ ਖਬਰਾਂ ਸਾਬਕਾ ਸਪੀਕਰ ਅਟਵਾਲ ਭਾਜਪਾ ਵਿਚ ਹੋਏ ਸ਼ਾਮਲ

ਸਾਬਕਾ ਸਪੀਕਰ ਅਟਵਾਲ ਭਾਜਪਾ ਵਿਚ ਹੋਏ ਸ਼ਾਮਲ

0


19 ਅਪ੍ਰੈਲ ਨੂੰ ਛੱਡਿਆ ਸੀ ਅਕਾਲੀ ਦਲ
ਨਵੀਂ ਦਿੱਲੀ, 5 ਮਈ, ਹ.ਬ. : ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਸ਼ੁੱਕਰਵਾਰ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਉਨ੍ਹਾਂ ਨੂੰ ਦਿੱਲੀ ਵਿਖੇ ਪਾਰਟੀ ’ਚ ਸ਼ਾਮਲ ਕਰਵਾਇਆ। ਅਟਵਾਲ ਨੇ ਪਿਛਲੇ ਮਹੀਨੇ 19 ਅਪ੍ਰੈਲ ਨੂੰ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਚਰਨਜੀਤ ਅਟਵਾਲ ਦਾ ਪੁੱਤਰ ਇੰਦਰ ਇਕਬਾਲ ਸਿੰਘ ਭਾਜਪਾ ਦੀ ਟਿਕਟ ’ਤੇ ਜਲੰਧਰ ਜ਼ਿਮਨੀ ਚੋਣ ਲੜ ਰਿਹਾ ਹੈ। ਬੀਤੇ ਐਤਵਾਰ ਉਨ੍ਹਾਂ ਨੂੰ ਦਿੱਲੀ ਬੁਲਾ ਕੇ ਰਸਮੀ ਤੌਰ ’ਤੇ ਭਾਜਪਾ ’ਚ ਸ਼ਾਮਲ ਕੀਤਾ ਗਿਆ। ਇਸ ਤੋਂ ਬਾਅਦ ਹੁਣ ਸਾਬਕਾ ਸਪੀਕਰ ਵੀ ਅਕਾਲੀ ਦਲ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ