‘ਰੀਜਨਲ ਸਿੱਖ ਯੂਥ ਸਿਮਪੋਜ਼ੀਅਮ’ ਦਾ ਕੀਤਾ ਗਿਆ ਆਯੋਜਨ
ਸਿਨਸਿਨਾਟੀ, ਓਹਾਇੳ, 29 ਮਈ (ਰਾਜ ਗੋਗਨਾ) : ਸਿੱਖ ਯੂਥ ਅਲਾਇੰਸ ਆਫ ਨਾਰਥ ਅਮਰੀਕਾ (ਸਿਆਨਾ) ਸੰਸਥਾ ਵਲੋਂ ਕਰਵਾਏ ਜਾਂਦੇ ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2023 ਸੰਬੰਧੀ ਰੀਜਨਲ ਪੱਧਰ ਦੇ ਭਾਸ਼ਣ ਮੁਕਾਬਲੇ ਅਮਰੀਕਾ ਦੇ ਓਹਾਇਓ ਸੂਬੇ ਦੇ ਸ਼ਹਿਰ ਸਿਨਸਿਨਾਟੀ ਵਿਖੇ ਕਰਵਾਏ ਗਏ। ਓਹਾਇਓ ਤੇ ਪੈਨਸਿਲਵੇਨੀਆ ਸੂਬੇ ਦੇ ਇਸ ਰੀਜਨਲ ਸਿਮਪੋਜ਼ੀਅਮ ਵਿੱਚ ਸਿਨਸਿਨਾਟੀ, ਕਲੀਵਲੈਂਡ ਅਤੇ ਪਿਟਸਬਰਗ ਸ਼ਹਿਰਾਂ ਦੇ 6 ਤੋਂ 23 ਸਾਲ ਉਮਰ ਤੱਕ ਦੇ 26 ਬੱਚਿਆਂ ਨੇ ਭਾਗ ਲਿਆ।