ਨਸ਼ਾ ਤਸਕਰੀ ਦੇ ਦੋਸ਼ ’ਚ ਦਿੱਤੀ ਗਈ ਸਜ਼ਾ
2014 ’ਚ ਗ੍ਰਿਫ਼ਤਾਰ ਹੋਇਆ ਸੀ ਤੰਗਰਾਜੂ ਸੁਪਈਆ
ਸਿੰਗਾਪੁਰ ਸਿਟੀ, 26 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਸਿੰਗਾਪੁਰ ਵਿੱਚ ਭਾਰਤੀ ਮੂਲ ਦੇ ਇੱਕ ਵਿਅਕਤੀ ਨੂੰ ਫਾਂਸੀ ’ਤੇ ਚਾੜ ਦਿੱਤਾ ਗਿਆ। ਨਸ਼ਾ ਤਸਕਰੀ ਦੇ ਮਾਮਲੇ ’ਚ ਦੋਸ਼ੀ ਠਹਿਰਾਏ ਗਏ ਤੰਗਰਾਜੂ ਸੁਪਈਆ ਨੂੰ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ ਤੇ ਅੱਜ ਉਸ ਨੂੰ ਫਾਂਸੀ ਦੇ ਦਿੱਤੀ ਗਈ।