Home ਤਾਜ਼ਾ ਖਬਰਾਂ ਸਿੱਖ ਬੱਚਿਆਂ ਨਾਲ ਕੁੱਟਮਾਰ ਮਾਮਲੇ ਵਿਚ ਪੰਜਾਬ ਵਿਚ ਰੋਸ

ਸਿੱਖ ਬੱਚਿਆਂ ਨਾਲ ਕੁੱਟਮਾਰ ਮਾਮਲੇ ਵਿਚ ਪੰਜਾਬ ਵਿਚ ਰੋਸ

0


ਅੰਮ੍ਰਿਤਸਰ, 1 ਜੂਨ, ਹ.ਬ. : ਮਹਾਰਾਸ਼ਟਰ ਦੇ ਪਰਬਨੀ ਵਿੱਚ, 3 ਬੱਚਿਆਂ ਨੂੰ ਭੀੜ ਨੇ ਬੱਕਰੀ ਚੋਰ ਸਮਝ ਕੇ ਬੇਰਹਿਮੀ ਨਾਲ ਕੁੱਟਿਆ। ਜਿਸ ਕਾਰਨ ਇਕ ਸਿੱਖ ਬੱਚੇ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਹੁਣ ਇਸ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਪ੍ਰਤੀਕਰਮ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਦੁਖਦਾਈ ਹੈ। ਮਹਾਰਾਸ਼ਟਰ ’ਚ 3 ਸਿੱਖ ਬੱਚਿਆਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ, ਜਿਸ ਕਾਰਨ ਇਕ ਬੱਚੇ ਦੀ ਮੌਤ ਹੋ ਗਈ ਅਤੇ ਇਕ ਬੱਚਾ ਅਜੇ ਵੀ ਹਸਪਤਾਲ ’ਚ ਦਾਖਲ ਹੈ। ਭਾਰਤ ਵਿੱਚ ਸਿੱਖਾਂ ਦੀ ਗਿਣਤੀ ਘੱਟ ਹੈ, ਜਿਸ ਸਬੰਧੀ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਿੱਖ ਕੌਮ ਦੀ ਸੁਰੱਖਿਆ ਨੂੰ ਯਕੀਨੀ ਬਣਾਏ ਅਤੇ ਮਹਾਰਾਸ਼ਟਰ ਵਿੱਚ ਵਾਪਰੀ ਇਸ ਘਟਨਾ ’ਤੇ ਸਖ਼ਤ ਕਾਰਵਾਈ ਕਰੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਮਹਾਰਾਸ਼ਟਰ ’ਚ ਵਾਪਰੀ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।