Home ਤਾਜ਼ਾ ਖਬਰਾਂ ਸਿੱਧੂ ਦੀ ਰਿਹਾਈ ’ਤੇ ਅੱਜ ਹੋ ਸਕਦੈ ਫ਼ੈਸਲਾ

ਸਿੱਧੂ ਦੀ ਰਿਹਾਈ ’ਤੇ ਅੱਜ ਹੋ ਸਕਦੈ ਫ਼ੈਸਲਾ

0
ਸਿੱਧੂ ਦੀ ਰਿਹਾਈ ’ਤੇ ਅੱਜ ਹੋ ਸਕਦੈ ਫ਼ੈਸਲਾ

ਚੰਡੀਗੜ੍ਹ, 25 ਜਨਵਰੀ, ਹ.ਬ. : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ 26 ਜਨਵਰੀ ਨੂੰ ਜੇਲ੍ਹ ਤੋਂ ਰਿਹਾਈ ਨੂੰ ਲੈ ਕੇ ਕਿਆਸਅਰਾਈਆਂ ਜਾਰੀ ਹਨ। ਜਿੱਥੇ ਪਟਿਆਲਾ, ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਸਿੱਧੂ ਦੇ ਸਮਰਥਕਾਂ ਨੇ ਉਨ੍ਹਾਂ ਦੇ ਸਵਾਗਤ ਲਈ ਤਿਆਰੀਆਂ ਜਾਰੀ ਰੱਖੀਆਂ ਸਨ, ਉੱਥੇ ਰਾਜ ਸਰਕਾਰ ਅਤੇ ਰਾਜ ਭਵਨ ਨੇ ਸਿੱਧੂ ਦੀ ਰਿਹਾਈ ਦੀ ਪੁਸ਼ਟੀ ਨਹੀਂ ਕੀਤੀ। ਮੰਨਿਆ ਜਾ ਰਿਹਾ ਹੈ ਕਿ ਸਿੱਧੂ ਦੀ ਸਮੇਂ ਤੋਂ ਪਹਿਲਾਂ ਰਿਹਾਈ ਬਾਰੇ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਬੁੱਧਵਾਰ ਨੂੰ ਮੁੰਬਈ ਦੇ ਦੋ ਦਿਨਾਂ ਦੌਰੇ ਤੋਂ ਪਰਤਣ ਤੋਂ ਬਾਅਦ ਲਿਆ ਜਾ ਸਕਦਾ ਹੈ।
ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਵੱਡੇ-ਵੱਡੇ ਪੋਸਟਰਾਂ ਅਤੇ ਤਿਰੰਗੇ ਝੰਡਿਆਂ ਨਾਲ ਸਜਾਇਆ ਗਿਆ ਸੀ, ਜਿਸ ਕਾਰਨ ਸੋਸ਼ਲ ਮੀਡੀਆ ’ਤੇ ਇਸ ਬਾਰੇ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ। ਵਰਨਣਯੋਗ ਹੈ ਕਿ ਜੇਲ੍ਹ ਵਿਭਾਗ ਨੇ ਕਰੀਬ ਇੱਕ ਮਹੀਨਾ ਪਹਿਲਾਂ ਮੁੱਖ ਮੰਤਰੀ ਦਫ਼ਤਰ ਨੂੰ ਇੱਕ ਫਾਈਲ ਭੇਜ ਕੇ ਨਵਜੋਤ ਸਿੰਘ ਸਿੱਧੂ ਨੂੰ ‘ਚੰਗੇ ਚਾਲ-ਚਲਣ’ ਦੇ ਆਧਾਰ ’ਤੇ ਸਮੇਂ ਤੋਂ ਪਹਿਲਾਂ ਰਿਹਾਅ ਕਰਨ ਦੀ ਸਿਫ਼ਾਰਸ਼ ਕੀਤੀ ਸੀ ਪਰ ਹੁਣ ਤੱਕ ਮੁੱਖ ਮੰਤਰੀ ਵੱਲੋਂ ਇਸ ਫਾਈਲ ਨੂੰ ਕਲੀਅਰ ਨਹੀਂ ਕੀਤਾ ਗਿਆ। ਮੁੱਖ ਮੰਤਰੀ ਇਸ ਸਮੇਂ ‘ਇਨਵੈਸਟ ਪੰਜਾਬ’ ਮੁਹਿੰਮ ਲਈ ਮੁੰਬਈ ਦੇ ਦੌਰੇ ’ਤੇ ਹਨ। ਉਹ ਬੁੱਧਵਾਰ ਨੂੰ ਚੰਡੀਗੜ੍ਹ ਪਰਤਣਗੇ ਅਤੇ ਹਰ ‘ਚੰਗੇ ਚਾਲ-ਚਲਣ’ ਵਾਲੇ ਕੈਦੀਆਂ ਨੂੰ 26 ਜਨਵਰੀ ਨੂੰ ਰਿਹਾਅ ਕਰਨ ਦੀ ਰਵਾਇਤ ਨੂੰ ਕਾਇਮ ਰੱਖਦੇ ਹੋਏ ਨਵਜੋਤ ਸਿੱਧੂ ਅਤੇ ਹੋਰ ਕੈਦੀਆਂ ਬਾਰੇ ਜੇਲ੍ਹ ਵਿਭਾਗ ਵੱਲੋਂ ਭੇਜੀ ਗਈ ਸੂਚੀ ’ਤੇ ਫੈਸਲਾ ਲੈਣਗੇ।

ਇਸ ਸਮੇਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਹਨ। ਉਹ 1988 ਦੇ ਰੋਡ ਰੇਜ ਕੇਸ ਵਿੱਚ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਿਹਾ ਹੈ। ਉਸ ਨੂੰ 20 ਮਈ, 2022 ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਥਾਨਕ ਅਦਾਲਤ ਅੱਗੇ ਆਤਮ ਸਮਰਪਣ ਕਰਨ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਸੀ।