ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਦਸਤਖ਼ਤ ਮੁਹਿੰਮ ਸ਼ੁਰੂ

1 ਲੱਖ ਦਸਤਖ਼ਤ ਹੁੰਦੇ ਹੀ ਕੋਰਟ ਤੋਂ ਮੰਗਾਂਗੇ ਇਨਸਾਫ਼ : ਬਲਕੌਰ ਸਿੰਘ
ਮਾਨਸਾ,14 ਨਵੰਬਰ, ਹ.ਬ. : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਨੂੰ ਕਰੀਬ ਪੰਜ ਮਹੀਨੇ ਦਾ ਸਮਾਂ ਹੋ ਚੁੱਕਾ ਹੈ। ਅਜੇ ਤੱਕ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਨੂੰ ਪੰਜਾਬ ਪੁਲਿਸ ਫੜ ਨਹੀਂ ਸਕੀ। ਪੰਜ ਮਹੀਨੇ ਤੋਂ ਪਰਵਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ।
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ ਨੇ ਦਸਤਖ਼ਤ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਹਰ ਐਤਵਾਰ ਨੂੰ ਵੱਡੀ ਗਿਣਤੀ ਵਿਚ ਪ੍ਰਸ਼ੰਸਕ ਇੱਥੇ ਪਹੁੰਚਦੇ ਹਨ ਅਤੇ ਆਪਣੇ ਦਿਲ ਦੀ ਗੱਲ ਸਾਂਝੀ ਕਰਦੇ ਹਨ। ਕਈ ਵਾਰ ਉਹ ਇਨ੍ਹਾਂ ਲੋਕਾਂ ਨੂੰ ਨਹੀਂ ਮਿਲ ਸਕਦੇ ਹੁੰਦੇ, ਜਿਸ ਕਾਰਨ ਲੋਕ ਨਿਰਾਸ਼ਾ ਮਹਿਸੂਸ ਕਰਦੇ ਹਨ। ਇਸ ਲਈ ਉਨ੍ਹਾਂ ਨੇ ਫ਼ੈਸਲਾ ਕੀਤਾ ਹੈ ਕਿ ਘਰ ਆਉਣ ਵਾਲਾ ਹਰ ਵਿਅਕਤੀ ਆਪਣੇ ਦਿਲ ਦੀ ਗੱਲ ਰਜਿਸਟਰ ’ਤੇ ਲਿਖੇ ਤੇ ਕਤਲ ਮਾਮਲੇ ਵਿਚ ਇਨਸਾਫ਼ ਦੇਣ ਦੀ ਮੰਗ ਕਰਦਿਆਂ ਹੋਇਆਂ ਦਸਤਖ਼ਤ ਵੀ ਕਰੇ। ਉਨ੍ਹਾਂ ਦੱਸਿਆ ਕਿ ਸਰਕਾਰ ਨੂੰ 25 ਨਵੰਬਰ ਤਕ ਦਾ ਸਮਾਂ ਦਿੱਤਾ ਹੈ। ਹੁਣ ਦੇਖਣਾ ਹੈ ਕਿ ਸਰਕਾਰ ਇਨਸਾਫ਼ ਦਿੰਦੀ ਹੈ ਜਾਂ ਨਹੀਂ।

Video Ad
Video Ad