
ਚੰਡੀਗੜ੍ਹ, 18 ਮਾਰਚ, ਹ.ਬ. : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਆਹਮੋ-ਸਾਹਮਣੇ ਹਨ। ਸੁਖਬੀਰ ਸਿੰਘ ਬਾਦਲ ਨੇ ਕੋਟਕਪੂਰਾ ਗੋਲੀ ਕਾਂਡ ਦੀ ਚਾਰਜਸ਼ੀਟ ਦਾਇਰ ਹੋਣ ਤੋਂ ਬਾਅਦ ਮਾਨ ਸਰਕਾਰ ’ਤੇ ਬਦਲਾਖੋਰੀ ਦੇ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਉਨ੍ਹਾਂ ਦਾ ਸਿਆਸੀ ਕਰੀਅਰ ਖਤਮ ਕਰਨਾ ਚਾਹੁੰਦੇ ਹਨ। ਇਹੀ ਕਾਰਨ ਹੈ ਕਿ ਉਨ੍ਹਾਂ ’ਤੇ ਝੂਠੇ ਕੇਸ ਬਣਾਏ ਜਾ ਰਹੇ ਹਨ।