Home ਤਾਜ਼ਾ ਖਬਰਾਂ ਸੁਖਬੀਰ ਬਾਦਲ ਨੇ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਬਣਾਈ

ਸੁਖਬੀਰ ਬਾਦਲ ਨੇ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਬਣਾਈ

0
ਸੁਖਬੀਰ ਬਾਦਲ ਨੇ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਬਣਾਈ

ਚੰਡੀਗੜ੍ਹ, 9 ਅਗਸਤ, ਹ.ਬ. : ਸ਼੍ਰੋਮਣੀ ਅਕਾਲੀ ਦਲ ਵਿਚ ਬਗਾਵਤੀ ਸੁਰਾਂ ਉਠਣੀਆਂ ਜਾਰੀ ਹਨ। ਪਾਰਟੀ ’ਤੇ ਬਾਦਲ ਪਰਵਾਰ ਦੇ ਏਕਾਧਿਕਾਰ ਨੂੰ ਲੈ ਕੇ ਸਵਾਲ ਉਠ ਰਹੇ ਹਨ। ਪਾਰਟੀ ਲੀਡਰਸ਼ਿਪ ਵਿਚ ਬਦਲਾਅ ਦੀ ਮੰਗ ਕਰਨ ਵਾਲੀ ਲੌਬੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਇਸ ਨੂੰ ਦੇਖਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਬਣਾ ਦਿੱਤੀ ਹੈ।
ਜਿਸ ਦਾ ਚੇਅਰਮੈਨ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਲਗਾਇਆ ਗਿਆ ਹੈ। ਇਸ ਵਿਚ ਸ਼ਰਣਜੀਤ ਢਿੱਲੋਂ, ਵਿਰਸਾ ਸਿੰਘ ਵਲਟੋਹਾ, ਮਨਤਾਰ ਸਿੰਘ ਬਰਾੜ ਅਤੇ ਡਾ. ਸੁਖਵਿੰਦਰ ਸੁੱਖੀ ਨੂੰ ਵੀ ਰੱਖਿਆ ਗਿਆ ਹੈ।
ਅਕਾਲੀ ਦਲ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਦੇ ਲਈ ਹਰ ਸੁਝਾਅ ਦਾ ਸਿਰਫ ਪਾਰਟੀ ਪਲੇਟਫਾਰਮ ’ਤੇ ਹੀ ਸੁਆਗਤ ਹੈ। ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੋ ਪਾਰਟੀ, ਪੰਥ ਅਤੇ ਪੰਜਾਬ ਦੇ ਲਈ ਨੁਕਸਾਨਦੇਹ ਹੋਵੇ।
ਅਕਾਲੀ ਦਲ ਵਿਚ ਬਗਾਵਤੀ ਤੇਵਰ ਦਿਖਾ ਰਹੇ। ਵਿਧਾਇਕ ਮਨਪ੍ਰੀਤ ਇਆਲੀ ਤੋਂ ਇਲਾਵਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ , ਜਗਮੀਤ ਬਰਾੜ ਲਗਾਤਾਰ ਦੂਜੇ ਨੇਤਾਵਾਂ ਨੂੰ ਮਿਲ ਰਹੇ ਹਨ। ਸੀਨੀਅਰ ਨੇਤਾ ਨਿਰਮਲ ਸਿੰਘ ਕਾਹਲੋਂ ਦੇ ਘਰ ਪੁੱਜੇ ਇਆਲੀ ਨੇ ਕਿਹਾ ਕਿ ਸਾਡਾ ਇੱਕੋ ਹੀ ਏਜੰਡਾ ਹੈ ਕਿ ਅਕਾਲੀ ਦਲ ਨੂੰ ਕਿਵੇਂ ਮਜ਼ਬੂਤ ਕੀਤਾ ਜਾਵੇ। ਜਲਦ ਹੀ ਉਨ੍ਹਾਂ ਦਾ ਡੈਲੀਗੇਸ਼ਨ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਮਿਲੇਗਾ ਅਤੇ ਉਨ੍ਹਾਂ ਵਰਕਰਾਂ ਦੇ ਸੁਝਾਅ ਦੇ ਬਾਰੇ ਵਿਚ ਦੱਸੇਗਾ।