ਸੁਲਤਾਨਪੁਰ ਲੋਧੀ : ਗੁਰਦੁਆਰਾ ਸ੍ਰੀ ਬੇਬੇ ਨਾਨਕੀ ਦੇ ਬਾਹਰ ਦੋ ਧਿਰਾਂ ਵਿਚ ਝੜਪ, ਮੈਨੇਜਰ ਸਣੇ 3 ਜ਼ਖਮੀ

ਸੁਲਤਾਨਪੁਰ ਲੋਧੀ, 22 ਮਾਰਚ, ਹ.ਬ. : ਗੁਰਦੁਆਰਾ ਸ੍ਰੀ ਬੇਬੇ ਨਾਨਕੀ ਦੇ ਬਾਹਰ ਦੋ ਧਿਰਾਂ ਵਿਚ ਖੂਨੀ ਝੜਪ ਹੋਣ ਨਾਲ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਚ ਦਾਖ਼ਲ ਕਰਾਇਆ ਗਿਆ ਹੈ। ਘਟਨਾ ਸਬੰਧੀ ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜ਼ਖਮੀ ਹੋਏ ਗੁਰਦੁਆਰਾ ਬੇਬੇ ਨਾਨਕੀ ਦੇ ਮੈਨੇਜਰ ਨੇ ਕਿਹਾ ਕਿ ਮਾਮਲਾ ਪੁਲਿਸ ਦੇ ਧਿਆਨ ਵਿਚ ਸੀ। ਜੇਕਰ ਪੁਲਿਸ ਚਾਹੁੰਦੀ ਤਾਂ ਇਹ ਖੂਨੀ ਝੜਪ ਰੁਕ ਸਕਦੀ ਸੀ।
ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਜਸਬੀਰ ਸਿੰਘ ਨਿਵਾਸੀ ਮੁਹੱਲਾ ਪ੍ਰੇਮ ਨਗਰ ਨੇ ਦੱਸਿਆ ਕਿ ਉਹ ਗੁਰਦੁਆਰਾ ਬੇਬੇ ਨਾਨਕੀ ਦੀ ਦੁਕਾਨਾਂ ਵਿਚ ਪਿਛਲੇ 36 ਸਾਲ ਤੋਂ ਕਿਰਾਏ ’ਤੇ ਪ੍ਰਿੰਟਿੰਗ ਪ੍ਰੈਸ ਦਾ ਕੰਮ ਕਰਦਾ ਹੈ। ਉਸ ਦੇ ਕੋਲ ਕਿਰਾਏ ਦੀ ਰਸੀਦ ਵੀ ਹੈ। ਦੁਕਾਨ ਦੀ ਛੱਤ ਡਿੱਗਣ ਵਾਲੀ ਸੀ। ਇਸ ਨੂੰ ਲੈਕੇ ਗੁਰਦੁਆਰਾ ਬੇਬੇ ਨਾਨਕੀ ਦੇ ਪ੍ਰਬੰਧਕਾਂ ਦੀ ਅਰਜ਼ੀ ਵੀ ਦੇ ਰੱਖੀ ਹੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਉਸ ਨੂੰ ਗੁੰਮਰਾਹ ਕਰਕੇ ਸਾਰੀ ਦੁਕਾਨਾਂ ਤੋੜ ਦਿੱਤੀਆਂ।
ਉਨ੍ਹਾਂ ਦੋਸ਼ ਲਾਇਆ ਕਿ ਗੁਰਦੁਆਰਾ ਸਾਹਿਬ ਦੇ ਮੈਨੇਜਰ ਅਤੇ ਉਨ੍ਹਾਂ ਦੇ ਨਾਲ 50 ਦੇ ਕਰੀਬ ਸ਼ਰਾਰਤੀ ਅਨਸਰਾਂ ਨੇ ਜ਼ਬਰਦਸਤੀ ਕੰਧਾਂ ਕਰਨੀ ਸ਼ੁਰੂ ਕਰ ਦਿੱਤੀਆਂ। ਬਾਅਦ ਵਿਚ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਥਿਅਰਬੰਦ ਲੋਕਾਂ ਨੇ ਪਥਰਾਅ ਕੀਤਾ। ਇਸ ਨਾਲ ਉਸ ਦੇ ਸਿਰ ਵਿਚ ਇੱਟਾਂ ਲੱਗੀਆਂ ਅਤੇ ਉਹ ਜ਼ਖਮੀ ਹੋ ਗਿਆ। ਉਸ ਨੂੰ ਉਸ ਦੇ ਪਰਵਾਰਕ ਮੈਂਬਰਾਂ ਨੇ ਇਲਾਜ ਲਈ ਸਿਵਲ ਹਸਪਤਾਲ ਵਿਚ ਭਰਤੀ ਕਰਾਇਆ, ਦੁਕਾਨਾਂ ਲੈ ਕੇ ਅਦਾਲਤ ਵਿਚ ਕੇਸ ਵੀ ਚਲ ਰਿਹਾ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ।
ਦੂਜੀ ਧਿਰ ਤੋਂ ਗੁਰਦੁਆਰਾ ਬੇਬੇ ਨਾਨਕੀ ਦੇ ਮੈਨੇਜਰ ਭਾਈ ਗੁਰਦਿਆਲ ਸਿੰਘ ਨਿਵਾਸੀ ਗੁਰਦੁਆਰਾ ਬੇਬੇ ਨਾਨਕੀ ਸਾਹਿਬ ਸਣੇ ਸੇਵਾਦਾਰ ਜੋਗਿੰਦਰ ਸਿੰਘ ਨਿਵਾਸੀ ਪਿੰਡ ਮਾਛੀਜੋਇਆ ਵੀ ਗੰਭੀਰ ਜ਼ਖ਼ਮੀ ਹੋਏ ਹਨ। ਉਨ੍ਹਾਂ ਇਲਾਜ ਦੇ ਲਈ ਸਿਵਲ ਹਸਪਤਾਲ ਵਿਚ ਦਖ਼ਲ ਕਰਾਇਆ ਗਿਆ ਹੈ।

Video Ad
Video Ad