ਸੋਨੀਆ ਮਾਨ ਜਾਟ ਮਹਾਸਭਾ ਵਿਚ ਸ਼ਾਮਲ ਹੋਈ

ਮਹਾਸਭਾ ਦੀ ਯੂਥ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਨਿਯੁਕਤ
ਚੰਡੀਗੜ੍ਹ, 14 ਸਤੰਬਰ, ਹ.ਬ. : ਕਿਸਾਨ ਅੰਦੋਲਨ ਦੌਰਾਨ ਨਵੀਂ ਭੂਮਿਕਾ ’ਚ ਨਜ਼ਰ ਆਈ ਪੰਜਾਬੀ ਗਾਇਕਾ ਸੋਨੀਆ ਮਾਨ ਮੰਗਲਵਾਰ ਨੂੰ ਆਲ ਇੰਡੀਆ ਜਾਟ ਮਹਾਸਭਾ ’ਚ ਸ਼ਾਮਲ ਹੋ ਗਈ। ਉਨ੍ਹਾਂ ਨੂੰ ਮਹਾਸਭਾ ਦੀ ਯੂਥ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਪ੍ਰਧਾਨ ਹਰਪਾਲ ਸਿੰਘ ਨੇ ਉਨ੍ਹਾਂ ਨੂੰ ਮਹਾਸਭਾ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈਇੰਦਰ ਕੌਰ ਵੀ ਮੌਜੂਦ ਸਨ। ਚੰਡੀਗੜ੍ਹ ਪ੍ਰੈੱਸ ਕਲੱਬ ’ਚ ਆਯੋਜਿਤ ਪੱਤਰਕਾਰ ਸੰਮੇਲਨ ’ਚ ਸੋਨੀਆ ਮਾਨ ਨੇ ਕਿਹਾ ਕਿ ਟੀਵੀ ਸਕਰੀਨ ਦੇ ਨਾਲ-ਨਾਲ ਉਨ੍ਹਾਂ ਨੇ ਹਮੇਸ਼ਾ ਕਿਸਾਨਾਂ ਅਤੇ ਸਮਾਜ ਦੇ ਲੋਕਾਂ ਲਈ ਸੰਘਰਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ।

Video Ad
Video Ad