ਸ੍ਰੀ ਮੁਕਤਸਰ ਸਾਹਿਬ, 18 ਮਾਰਚ, ਹ.ਬ. : ਜ਼ਿਲ੍ਹੇ ਦੇ ਪਿੰਡ ਭਲਾਈਆਣਾ ਵਿਚ ਵੀਰਵਾਰ ਸਵੇਰੇ ਹੋਏ ਭਿਆਨਕ ਸੜਕ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਜਦ ਕਿ ਡਰਾਈਵਰ ਜ਼ਖਮੀ ਹੋ ਗਿਆ। ਸੰਗਰੂਰ ਦੇ ਪਿੰਡ ਭੰਮਾ ਪੱਤੀ ਦੇ ਲੋਕ ਕਾਰ ਵਿਚ ਮੁਕਤਸਰ ਸਾਹਿਬ ਵਿਚ ਦਵਾਈ ਲੈਣ ਦੇ ਲਈ ਆ ਰਹੇ ਸੀ। ਕਾਰ ਬੇਕਾਬੁੂ ਹੋ ਕੇ ਟਰਾਂਸਫਾਰਮਰ ਤੋਂ ਬਾਅਦ ਇੱਕ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਇਹ ਹਾਦਸਾ ਹੋਇਆ।
ਹਾਦਸੇ ਵਿਚ ਪਤੀ-ਪਤਨੀ ਅਤੇ ਭੈਣ ਅਤੇ ਭਾਣਜੇ ਦੀ ਮੌਤ ਹੋ ਗਈ ਜਦ ਕਿ ਕਾਰ ਦਾ ਡਰਾਈਵਰ ਬਚ ਗਿਆ ਹੈ। ਕਾਰ ਵਿਚ ਡਰਾਈਵਰ ਸਣੇ ਪੰਜ ਲੋਕ ਸਵਾਰ ਸੀ। ਡਰਾਈਵਰ ਨੂੰ ਲੋਕਾਂ ਨੇ ਜ਼ਖਮੀ ਹਾਲਤ ਵਿਚ ਇਲਾਜ ਦੇ ਲਈ ਹਸਪਤਾਲ ਵਿਚ ਪਹੁੰਚਾਇਆ। ਮ੍ਰਿਤਕਾਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚ ਗਈ। ਹਾਦਸੇ ਤੋਂ ਬਾਅਦ ਘਟਨਾ ਸਥਾਨ ’ਤੇ ਲੋਕਾਂ ਦੀ ਭੀੜ ਲੱਗ ਗਈ।
ਗੌਰਤਲਬ ਹੈ ਕਿ ਪੰਜਾਬ ਵਿਚ ਕੁਝ ਦਿਨਾਂ ਤੋਂ ਸੜਕ ਹਾਦਸੇ ਲਗਾਤਾਰ ਵਧ ਰਹੇ ਹਨ। ਕੁਝ ਦਿਨ ਪਹਿਲਾਂ ਮਾਛੀਵਾੜਾ ਥਾਣਾ ਅਧੀਨ ਪੈਂਦੇ ਪਿੰਡ ਝਾੜ ਸਾਹਿਬ ਦੇ ਨਜ਼ਦੀਕ ਸੜਕ ਹਾਦਸੇ ਵਿਚ ਮੋਟਰ ਸਾਈਵਲ ’ਤੇ ਜਾ ਰਹੇ ਤਿੰਨ ਦੋਸਤਾਂ ਨੂੰ ਟਰੱਕ ਨੇ ਦਰੜ ਦਿੱਤਾ ਸੀ। ਸਾਰਿਆਂ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਜਿਨ੍ਹਾਂ ਦੀ ਮੌਤ ਹੋ ਗਈ ਸੀ।

