
ਸੰਗਰੂਰ, 31 ਜਨਵਰੀ, ਹ.ਬ. : ਪੰਜਾਬ ਦੇ ਸੰਗਰੂਰ ਵਿੱਚ ਪੁਲਿਸ ਨੇ 4 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮਾਨਸਾ ਵਿੱਚ ਬਦਮਾਸ਼ ਇੱਕ ਵਿਅਕਤੀ ਨੂੰ ਮਾਰਨਾ ਚਾਹੁੰਦੇ ਸਨ। ਇਹ ਚਾਰੇ ਗੈਂਗਸਟਰ ਕੈਨੇਡਾ ’ਚ ਬੈਠੇ ਸੁਖਵਿੰਦਰ ਸਿੰਘ ਉਰਫ ਸੁੱਖਾ ਦੇ ਸੰਪਰਕ ’ਚ ਹਨ। ਦੋਸ਼ੀ ਸੁੱਖਾ ਦੇ ਇਸ਼ਾਰੇ ’ਤੇ ਜਬਰੀ ਵਸੂਲੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ।
ਦੋਸ਼ੀਆਂ ਕੋਲੋਂ 1 ਰਿਵਾਲਵਰ 32 ਬੋਰ, 2 ਕੱਟੇ, 1 ਰਾਈਫਲ 315 ਬੋਰ ਅਤੇ 16 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਬਦਮਾਸ਼ ਚਿੱਟੇ ਰੰਗ ਦੀ ਅਲਟੋ ਕਾਰ ਵਿੱਚ ਜਾ ਰਹੇ ਸਨ। ਨਾਕਾਬੰਦੀ ਦੌਰਾਨ ਜਦੋਂ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਬਦਮਾਸ਼ਾਂ ਨੇ ਗੱਡੀ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ।