Home ਤਾਜ਼ਾ ਖਬਰਾਂ ਸ. ਬਾਦਲ ਦੀ ਅੰਤਿਮ ਅਰਦਾਸ 4 ਮਈ ਨੂੰ

ਸ. ਬਾਦਲ ਦੀ ਅੰਤਿਮ ਅਰਦਾਸ 4 ਮਈ ਨੂੰ

0


ਲੰਬੀ, 3 ਮਈ, ਹ.ਬ. : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ 4 ਮਈ ਨੂੰ ਹੋਣ ਵਾਲੀ ਅੰਤਿਮ ਅਰਦਾਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਦੇਣ ਲਈ ਪਿੰਡ ਬਾਦਲ ਵਿਚ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਪੰਡਾਲ ਲਗਾਏ ਜਾ ਰਹੇ ਹਨ। ਅਧਿਕਾਰੀਆਂ ਵੱਲੋਂ ਥਾਂ-ਥਾਂ ਦਾ ਮੁਆਇਨਾ ਕੀਤਾ ਜਾ ਰਿਹਾ ਹੈ ਤਾਂ ਜੋ ਵੀ.ਵੀ.ਆਈ.ਪੀਜ਼ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਆਮ ਲੋਕਾਂ ਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਪ੍ਰੋਗਰਾਮ ਦਾ ਰੂਟ ਪਲਾਨ ਵੀ ਜਾਰੀ ਕੀਤਾ ਗਿਆ। ਸਥਾਨਕ ਪ੍ਰਸ਼ਾਸਨ ਵੱਲੋਂ ਇਸ ਗੱਲ ਦਾ ਪੂਰਾ ਧਿਆਨ ਰੱਖਿਆ ਗਿਆ ਹੈ ਕਿ ਪਿੰਡ ਬਾਦਲ ਵਿੱਚ ਆਉਣ ਵਾਲੇ ਜਾਂ ਇੱਥੋਂ ਲੰਘਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।