ਹਰਸਿਮਰਤ ਕੌਰ ਬਾਦਲ ਨੇ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 23 ਜੂਨ, ਹ.ਬ. : ਸੰਗਰੂਰ ਜ਼ਿਮਨੀ ਚੋਣ ਤੋਂ ਪਹਿਲਾਂ ਬਾਦਲ ਪਰਵਾਰ ਦੀ ਨੂੰਹ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੀ। ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ । ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੰਗਰੂਰ ਹਲਕੇ ਵਿੱਚ ਜ਼ਿਮਨੀ ਚੋਣ ਹੋ ਰਹੀ ਹੈ । ਇਸ ਮੌਕੇ ਹਰਸਿਮਰਤ ਨੇ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੌਮੀ ਇਨਸਾਫ਼ ਲਈ ਬੀਬੀ ਕਮਲਦੀਪ ਕੌਰ ਦਾ ਸਾਥ ਦੇਣ । ਇਸ ਸੂਬੇ ਨੇ ਹਮੇਸ਼ਾ ਹੀ ਸ਼ਹੀਦਾਂ ਦਾ ਬਹੁਤ ਸਤਿਕਾਰ ਕੀਤਾ ਹੈ।

Video Ad
Video Ad