ਹਰਿਆਣਾ ਦਾ ਮੰਤਰੀ ਪੰਜਾਬ ਦੀਆਂ ਸੜਕਾਂ ਤੋਂ ਪ੍ਰੇਸ਼ਾਨ, ਲਿਖੀ ਚਿੱਠੀ

ਚੰਡੀਗੜ੍ਹ, 23 ਨਵੰਬਰ, ਹ.ਬ. : ਹਰਿਆਣਾ ਦੇ ਦਬੰਗ ਗ੍ਰਹਿ ਮੰਤਰੀ ਅਨਿਲ ਵਿੱਜ ਪੰਜਾਬ ਦੀ ਸੜਕਾਂ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਦੀਆਂ ਮੁਸ਼ਕਲਾਂ ਇਸ ਹੱਦ ਤੱਕ ਵੱਧ ਗਈਆਂ ਕਿ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖਣ ਲਈ ਮਜਬੂਰ ਹੋਣਾ ਪਿਆ। ਜਿਸ ਵਿੱਚ ਉਨ੍ਹਾਂ ਆਸ ਪ੍ਰਗਟਾਈ ਕਿ ਸੀਐਮ ਮਾਨ ਉਨ੍ਹਾਂ ਦੀ ਗੱਲ ਜ਼ਰੂਰ ਸੁਣਨਗੇ। ਦਰਅਸਲ ਗ੍ਰਹਿ ਮੰਤਰੀ ਵਿੱਜ ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੀ ਜ਼ੀਰਕਪੁਰ ਰੋਡ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਮਗੜ੍ਹ ਤੋਂ ਡੇਰਾਬੱਸੀ ਤੱਕ ਸੜਕ ਨੂੰ ਚਹੁੰ-ਮਾਰਗੀ ਕਰਨ ਲਈ ਕਿਹਾ। ਇਸ ਸੜਕ ’ਤੇ ਅਕਸਰ ਜਾਮ ਲੱਗਿਆ ਰਹਿੰਦਾ ਹੈ। ਵਿਜ ਨੇ ਪੱਤਰ ਵਿੱਚ ਲਿਖਿਆ ਹੈ ਕਿ ਡੇਰਾਬੱਸੀ ਤੋਂ ਰਾਮਗੜ੍ਹ ਤੱਕ ਸੜਕ ’ਤੇ ਬਹੁਤ ਭੀੜ ਹੁੰਦੀ ਹੈ। ਇੱਥੇ ਕਾਫੀ ਆਵਾਜਾਈ ਰਹਿੰਦੀ ਹੈ ਅਤੇ ਸੜਕ ਦੀ ਹਾਲਤ ਬਹੁਤ ਖਰਾਬ ਹੈ। ਜਿਨ੍ਹਾਂ ਲੋਕਾਂ ਨੇ ਡੇਰਾਬੱਸੀ ਰਾਹੀਂ ਚੰਡੀਗੜ੍ਹ ਜਾਂ ਪੰਚਕੂਲਾ ਜਾਣਾ ਹੁੰਦਾ ਹੈ, ਉਹ ਰਾਮਗੜ੍ਹ ਦੇ ਰਸਤੇ ਇਸ ਸੜਕ ਰਾਹੀਂ ਪੰਚਕੂਲਾ, ਚੰਡੀਗੜ੍ਹ ਪਹੁੰਚ ਜਾਂਦੇ ਹਨ। ਇਸ ਮਾਰਗ ’ਤੇ ਖਾਸ ਕਰਕੇ ਜ਼ੀਰਕਪੁਰ ’ਚ ਹਮੇਸ਼ਾ ਹੀ ਟ੍ਰੈਫਿਕ ਜਾਮ ਰਹਿੰਦਾ ਹੈ। ਇਹ ਸੜਕ ਤੰਗ ਅਤੇ ਟੁੱਟੀ ਹੋਣ ਕਾਰਨ ਇੱਥੋਂ ਲੰਘਣ ਵਾਲੇ ਲੋਕਾਂ ਨੂੰ ਮੁਸ਼ਕਲ ਪੇਸ਼ ਆਉਂਦੀ ਹੈ। ਗ੍ਰਹਿ ਮੰਤਰੀ ਅਨਿਲ ਵਿੱਜ ਨੇ ਸੀ.ਐਮ.ਭਗਵੰਤ ਮਾਨ ਨੂੰ ਕਿਹਾ ਕਿ ਉਹ ਰਾਮਗੜ੍ਹ ਤੋਂ ਡੇਰਾਬੱਸੀ ਤੋਂ ਚੰਡੀਗੜ੍ਹ-ਪੰਚਕੂਲਾ ਜਾਣ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ। ਇਸ ਸੜਕ ਨੂੰ ਚਾਰ ਮਾਰਗੀ ਬਣਾਇਆ ਜਾਵੇ। ਇਸ ਕਾਰਨ ਆਮ ਲੋਕਾਂ ਨੂੰ ਚੰਡੀਗੜ੍ਹ ਅਤੇ ਪੰਚਕੂਲਾ ਜਾਣ ਵਿੱਚ ਕੋਈ ਦਿੱਕਤ ਨਹੀਂ ਆਵੇਗੀ।

Video Ad
Video Ad