Home ਤਾਜ਼ਾ ਖਬਰਾਂ ਹਾਈ ਕੋਰਟ ਦੇ ਜੱਜਾਂ ਦੀ ਨਿਯੁਕਤੀ ਵਿਚ ਇੱਕ ਵੀ ਸਿੱਖ ਨਹੀਂ : ਸੁਖਬੀਰ ਬਾਦਲ

ਹਾਈ ਕੋਰਟ ਦੇ ਜੱਜਾਂ ਦੀ ਨਿਯੁਕਤੀ ਵਿਚ ਇੱਕ ਵੀ ਸਿੱਖ ਨਹੀਂ : ਸੁਖਬੀਰ ਬਾਦਲ

0
ਹਾਈ ਕੋਰਟ ਦੇ ਜੱਜਾਂ ਦੀ ਨਿਯੁਕਤੀ ਵਿਚ ਇੱਕ ਵੀ ਸਿੱਖ ਨਹੀਂ : ਸੁਖਬੀਰ ਬਾਦਲ

ਚੰਡੀਗੜ੍ਹ, 16 ਅਗਸਤ, ਹ.ਬ. : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਨਵੇਂ ਜੱਜਾਂ ਦੀ ਨਿਯੁਕਤੀ ’ਤੇ ਸਿਆਸਤ ਸ਼ੁਰੂ ਹੋ ਗਈ ਹੈ। ਇਸ ਦੀ ਪਹਿਲ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਕੀਤੀ ਹੈ। ਹਾਈ ਕੋਰਟ ਵਿਚ 11 ਨਵੇਂ ਜੱਜ ਨਿਯੁਕਤ ਕੀਤੇ ਗਏ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਨਿਯੁਕਤੀ ਪੱਤਰ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ 11 ਜੱਜਾਂ ਵਿਚ ਇੱਕ ਵੀ ਸਿੱਖ ਜੱਜ ਨਹੀਂ ਹੈ। ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ 80 ਫੀਸਦੀ ਕੁਰਬਾਨੀਆਂ ਦੇਣ ਵਾਲੀ ਸਿੱਖ ਕੌਮ ਨੂੰ ਆਜ਼ਾਦੀ ਦਿਵਸ ’ਤੇ ਇਹ ਕਿਹੋ ਜਿਹਾ ਤੋਹਫਾ ਦਿੱਤਾ ਗਿਆ ਹੈ?
ਅਕਾਲੀ ਦਲ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਜ਼ਿਆਦਾਤਰ ਕੇਸ ਸਿੱਖ ਭਾਈਚਾਰੇ ਨਾਲ ਜੁੜੇ ਹੁੰਦੇ ਹਨ। ਇਸ ਦੇ ਬਾਵਜੂਦ ਇਸ ਤਰ੍ਹਾਂ ਦਾ ਫੈਸਲਾ ਲਿਆ ਗਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸਿਰਫ ਗੈਰ ਸਿੱਖ ਜੱਜਾਂ ਦੀ ਨਿਯੁਕਤੀ ਨਾਲ ਸਿੱਖਾਂ ਦੀ ਭਾਵਨਾਵਾਂ ਨੂੰ ਠੇਸ ਪੁੱਜੇਗੀ।