ਹਿਮਾਚਲ ਘੁੰਮਣ ਗਏ ਚੰਡੀਗੜ੍ਹ ਤੇ ਅੰਮ੍ਰਿਤਸਰ ਦੇ ਨੌਜਵਾਨਾਂ ਦੀ ਹੋਈ ਮੌਤ

ਪ੍ਰਤੀਕ ਅਤੇ ਹਰਨੂਰ ਦੀ ਮੌਕੇ ’ਤੇ ਹੀ ਹੋਈ ਮੌਤ
ਚੰਡੀਗੜ੍ਹ, 23 ਸਤੰਬਰ, ਹ.ਬ : ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ’ਤੇ ਮੰਡੀ ਵਿਚ ਰਾਤ ਨੂੰ ਵਾਪਰੇ ਸੜਕ ਹਾਦਸੇ ’ਚ ਚੰਡੀਗੜ੍ਹ ਤੇ ਅੰਮ੍ਰਿਤਸਰ ਦੇ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਮੰਡੀ ਦੇ ਪੰਡੋਹ ਸਥਿਤ 6 ਮੀਲ ਨੇੜੇ ਵਾਪਰਿਆ। ਪੰਜਾਬ ਨੰਬਰ ਦੀ ਪੀ.ਬੀ.35 ਏ.ਐਚ. 3787 ਕ੍ਰੇਟਾ ਕਾਰ ਬੇਕਾਬੂ ਹੋ ਕੇ ਨਾਲ ਦੀ ਲੰਘਦੇ ਬਿਆਸ ਦਰਿਆ ਵਿੱਚ ਜਾ ਡਿੱਗੀ। ਹਾਦਸੇ ਵੇਲੇ ਕਾਰ ਵਿੱਚ ਤਿੰਨ ਨੌਜਵਾਨ ਸਵਾਰ ਸਨ। ਤਿੰਨੋਂ ਮਨਾਲੀ ਗਏ ਹੋਏ ਸਨ ਅਤੇ ਜਦੋਂ ਵਾਪਸ ਆ ਰਹੇ ਸਨ ਤਾਂ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿੱਚ ਚੰਡੀਗੜ੍ਹ ਦੇ ਸੈਕਟਰ-45 ਦੇ 29 ਸਾਲਾ ਪ੍ਰਤੀਕ ਸਭਰਵਾਲ ਅਤੇ ਪੰਜਾਬ ਦੇ ਅੰਮ੍ਰਿਤਸਰ ਦੇ 28 ਸਾਲਾ ਹਰਨੂਰ ਸਿੰਘ ਦੀ ਮੌਤ ਹੋ ਗਈ। ਜਦਕਿ ਪੰਜਾਬ ਦੇ ਗੁਰਦਾਸਪੁਰ ਦਾ 27 ਸਾਲਾ ਵਿਧੂ ਸ਼ਰਮਾ ਜ਼ਖਮੀ ਹੋ ਗਿਆ ਹੈ। ਤਿੰਨੋਂ ਦੋਸਤ ਮਨਾਲੀ ਗਏ ਹੋਏ ਸਨ। ਐਸਪੀ ਸ਼ਾਲਿਨੀ ਅਗਨੀਹੋਤਰੀ ਨੇ ਦੱਸਿਆ ਕਿ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਮੰਡੀ ਦੇ ਪੰਡੋਹ ਸਥਿਤ 6 ਮੀਲ ਨੇੜੇ ਵੀਰਵਾਰ ਦੇਰ ਸ਼ਾਮ ਕ੍ਰੇਟਾ ਕਾਰ ਬਿਆਸ ਦਰਿਆ ’ਚ ਪਲਟ ਗਈ। ਕਾਰ ਵਿੱਚ ਪ੍ਰਤੀਕ ਸਭਰਵਾਲ, ਵਿਧੂ ਸ਼ਰਮਾ ਅਤੇ ਹਰਨੂਰ ਸਿੰਘ ਸਵਾਰ ਸਨ। ਇਹ ਤਿੰਨੇ ਨੌਜਵਾਨ ਮਨਾਲੀ ਦਾ ਦੌਰਾ ਕਰਕੇ ਵਾਪਸ ਆ ਰਹੇ ਸਨ ਕਿ ਅਚਾਨਕ ਇਹ ਹਾਦਸਾ ਵਾਪਰ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ। ਪੁਲਿਸ ਮੁਤਾਬਕ ਹਾਦਸੇ ਤੋਂ ਬਾਅਦ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਤਿੰਨੋਂ ਨੌਜਵਾਨ ਕਾਰ ਦੇ ਅੰਦਰ ਹੀ ਫਸ ਗਏ। ਪ੍ਰਤੀਕ ਅਤੇ ਹਰਨੂਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਨੇ ਜ਼ਖਮੀ ਸਮੇਤ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਗੱਡੀ ’ਚੋਂ ਕੱਢ ਕੇ ਪੋਸਟਮਾਰਟਮ ਲਈ ਜ਼ੋਨਲ ਹਸਪਤਾਲ ਮੰਡੀ ਭੇਜ ਦਿੱਤਾ। ਜ਼ਖ਼ਮੀ ਨੌਜਵਾਨ ਵਿਧੂ ਸ਼ਰਮਾ ਦਾ ਮੰਡੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਹਾਦਸੇ ਸਬੰਧੀ ਮ੍ਰਿਤਕ ਨੌਜਵਾਨਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦੇ ਦਿੱਤੀ ਹੈ।

Video Ad
Video Ad