ਜ਼ਵਾਹਿਰੀ ਦੀ ਮੌਤ ਤੋਂ ਬਾਅਦ ਅਮਰੀਕਾ ਨੇ ਦੁਨੀਆ ਭਰ ’ਚ ਜਾਰੀ ਕੀਤਾ ਅਲਰਟ

ਵਾਸ਼ਿੰਗਟਨ, 3 ਅਗਸਤ, ਹ.ਬ. : ਅਮਰੀਕੀ ਵਿਦੇਸ਼ ਵਿਭਾਗ ਨੇ ਅਲ ਕਾਇਦਾ ਦੇ ਮੁਖੀ ਅਯਮਨ ਅਲ-ਜ਼ਵਾਹਿਰੀ ਦੀ ਮੌਤ ਤੋਂ ਬਾਅਦ ਦੁਨੀਆ ਭਰ ’ਚ ਅਲਰਟ ਜਾਰੀ ਕੀਤਾ ਹੈ। ਸਾਰੇ ਦੇਸ਼ਾਂ ਨੂੰ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਅੱਗੇ ਕਿਹਾ ਕਿ ਅਲਕਾਇਦਾ ਮੁਖੀ ਅਲ-ਜ਼ਵਾਹਿਰੀ ਦੀ ਮੌਤ ਤੋਂ ਬਾਅਦ ਅਲਕਾਇਦਾ ਸਮਰਥਕ ਜਾਂ ਇਸ ਨਾਲ ਜੁੜੇ ਅੱਤਵਾਦੀ ਸੰਗਠਨ ਦੁਨੀਆ ਭਰ ’ਚ ਰਹਿਣ ਵਾਲੇ ਅਮਰੀਕੀ ਕਰਮਚਾਰੀਆਂ ਜਾਂ ਨਾਗਰਿਕਾਂ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ। ਕਿਉਂਕਿ ਅੱਤਵਾਦੀ ਹਮਲੇ ਅਕਸਰ ਬਿਨਾਂ ਚੇਤਾਵਨੀ ਦੇ ਹੁੰਦੇ ਹਨ, ਇਸ ਲਈ ਅਮਰੀਕੀ ਨਾਗਰਿਕਾਂ ਨੂੰ ਹਰ ਸਮੇਂ ਚੌਕਸ ਰਹਿਣ ਦੀ ਲੋੜ ਹੁੰਦੀ ਹੈ। ਵਿਦੇਸ਼ ਯਾਤਰਾ ਦੌਰਾਨ ਆਪਣਾ ਧਿਆਨ ਰੱਖੋ। ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਕਿ ਅੱਤਵਾਦੀ ਅਮਰੀਕਾ ਦੇ ਮਿੱਤਰ ਦੇਸ਼ਾਂ ਨੂੰ ਵੀ ਨਿਸ਼ਾਨਾ ਬਣਾ ਸਕਦੇ ਹਨ, ਇਸ ਲਈ ਸੁਰੱਖਿਆ ਅਤੇ ਖੁਫੀਆ ਏਜੰਸੀਆਂ ਨੂੰ ਵੀ ਨਿਗਰਾਨੀ ਰੱਖਣੀ ਚਾਹੀਦੀ ਹੈ।

Video Ad
Video Ad