Home ਤਾਜ਼ਾ ਖਬਰਾਂ ਅੰਮ੍ਰਿਤਪਾਲ ਕੋਲੋਂ ਡਿਬਰੂਗੜ੍ਹ ਜੇਲ੍ਹ ਵਿਚ 2 ਘੰਟੇ ਪੁੱਛਗਿੱਛ

ਅੰਮ੍ਰਿਤਪਾਲ ਕੋਲੋਂ ਡਿਬਰੂਗੜ੍ਹ ਜੇਲ੍ਹ ਵਿਚ 2 ਘੰਟੇ ਪੁੱਛਗਿੱਛ

0


ਐਨਐਸਏ ਨੇ ਖਾਲਿਸਤਾਨੀ ਸਰਗਰਮੀਆਂ ਅਤੇ ਫੰਡਿੰਗ ਨੂੰ ਲੈ ਕੇ ਪੁੱਛੇ ਕਈ ਸਵਾਲ
ਚੰਡੀਗੜ੍ਹ, 25 ਮਈ, ਹ.ਬ. : ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਹਮਾਇਤੀ ਅੰਮ੍ਰਿਤਪਾਲ ਸਿੰਘ ਤੋਂ ਪੁੱਛਗਿੱਛ ਸ਼ੁਰੂ ਹੋ ਗਈ ਹੈ। ਰਾਸ਼ਟਰੀ ਸੁਰੱਖਿਆ ਏਜੰਸੀ (ਐਨ.ਐਸ.ਏ.) ਦੇ ਅਧਿਕਾਰੀਆਂ ਨੇ ਜੇਲ੍ਹ ’ਚ ਅੰਮ੍ਰਿਤਪਾਲ ਤੋਂ ਪੁੱਛਗਿੱਛ ਕੀਤੀ ਹੈ। ਮੰਗਲਵਾਰ ਨੂੰ ਡਿਬਰੂਗੜ੍ਹ ਪਹੁੰਚੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਤੋਂ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ।

ਹਾਲਾਂਕਿ ਰਾਸ਼ਟਰੀ ਸੁਰੱਖਿਆ ਏਜੰਸੀ ਦੇ ਕਿਸੇ ਅਧਿਕਾਰੀ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਕਿ ਉਨ੍ਹਾਂ ਤੋਂ ਕੀ ਅਤੇ ਕਿਹੜੇ ਸਵਾਲ ਪੁੱਛੇ ਗਏ ਹਨ। ਪਰ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਨੂੰ ਖਾਲਿਸਤਾਨੀ ਗਤੀਵਿਧੀਆਂ ਅਤੇ ਵਿਦੇਸ਼ਾਂ ਵਿਚ ਬੈਠੇ ਖਾਲਿਸਤਾਨੀ ਸਮਰਥਕਾਂ ਤੋਂ ਮਿਲਣ ਵਾਲੀ ਫੰਡਿੰਗ ਬਾਰੇ ਪੁੱਛਿਆ ਗਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਏਜੰਸੀ ਦੇ ਅਧਿਕਾਰੀ ਅੰਮ੍ਰਿਤਪਾਲ ਕੋਲੋਂ ਦੁਬਾਰਾ ਪੁੱਛਗਿੱਛ ਕਰ ਸਕਦੇ ਹਨ।