Home ਤਾਜ਼ਾ ਖਬਰਾਂ ਅੰਮ੍ਰਿਤਸਰ : ਦਰਬਾਰ ਸਾਹਿਬ ਨੇੜੇ ਵਿਰਾਸਤੀ ਮਾਰਗ ’ਤੇ ਮੁੜ ਹੋਇਆ ਧਮਾਕਾ

ਅੰਮ੍ਰਿਤਸਰ : ਦਰਬਾਰ ਸਾਹਿਬ ਨੇੜੇ ਵਿਰਾਸਤੀ ਮਾਰਗ ’ਤੇ ਮੁੜ ਹੋਇਆ ਧਮਾਕਾ

0

ਅੰਮ੍ਰਿਤਸਰ : ਅੰਮ੍ਰਿਤਸਰ ’ਚ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ ’ਤੇ 32 ਘੰਟਿਆਂ ਬਾਅਦ ਮੁੜ ਧਮਾਕਾ ਹੋਇਆ ਹੈ। ਸਵੇਰ ਦਾ ਸਮਾਂ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਇਹ ਧਮਾਕਾ ਉਸੇ ਥਾਂ ਦੇ ਨੇੜੇ ਹੋਇਆ ਜਿੱਥੇ ਸ਼ਨੀਵਾਰ ਦੇਰ ਰਾਤ ਇਹ ਘਟਨਾ ਵਾਪਰੀ ਸੀ। ਸਵੇਰੇ ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਖੁਦ ਮੌਕੇ ’ਤੇ ਪਹੁੰਚ ਗਏ। ਡਿਟੈਕਟਿਵ ਡੀਸੀਪੀ ਅਤੇ ਏਸੀਪੀ ਗੁਰਿੰਦਰਪਾਲ ਸਿੰਘ ਨਾਗਰਾ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ। ਘਟਨਾ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਦੇ ਬੰਬ ਨਿਰੋਧਕ ਦਸਤੇ ਅਤੇ ਫੋਰੈਂਸਿਕ ਵਿਭਾਗ ਦੀਆਂ ਟੀਮਾਂ ਵੀ ਮੌਕੇ ’ਤੇ ਪਹੁੰਚ ਗਈਆਂ। ਮੈਟਲ ਡਿਟੈਕਟਰ ਨਾਲ ਆਲੇ-ਦੁਆਲੇ ਦੇ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ।
ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਸਮਰੱਥ ਹੈ। ਗੌਰਵ ਯਾਦਵ ਨੇ ਲੋਕਾਂ ਨੂੰ ਕਿਸੇ ਵੀ ਅਫਵਾਹ ’ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ ਹੈ। ਪੁਲਿਸ ਇਸ ਬਾਰੇ ਪੂਰੀ ਜਾਣਕਾਰੀ ਆਪਣੇ ਟਵਿੱਟਰ ਅਤੇ ਸੋਸ਼ਲ ਮੀਡੀਆ ਹੈਂਡਲ ’ਤੇ ਪਾਵੇਗੀ। ਯਾਦਵ ਨੇ ਕਿਹਾ ਕਿ ਅਸੀਂ ਸੀਸੀਟੀਵੀ ਫੁਟੇਜ ਦੀ ਜਾਂਚ ਕਰਾਂਗੇ ਅਤੇ ਮੌਕੇ ’ਤੇ ਮੌਜੂਦ ਲੋਕਾਂ ਦੇ ਬਿਆਨ ਲਵਾਂਗੇ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਇੱਕ ਜ਼ਖ਼ਮੀ ਹੋਇਆ ਹੈ ਜਦਕਿ ਇੱਕ ਜ਼ਖ਼ਮੀ ਸ਼ਨੀਵਾਰ ਨੂੰ ਹੋਏ ਧਮਾਕੇ ਵਿੱਚ ਹੋਇਆ ਹੈ। ਮੌਕੇ ਤੋਂ ਪੋਟਾਸ਼ੀਅਮ ਸਲਫੇਟ ਅਤੇ ਸਲਫਰ ਮਿਲਣ ਦੇ ਮਾਮਲੇ ’ਤੇ ਡੀਜੀਪੀ ਨੇ ਕਿਹਾ ਕਿ ਇਹ ਬਾਜ਼ਾਰ ’ਚ ਆਮ ਮਿਲਦੇ ਹਨ। ਇਸ ਗੱਲ ਦੀ ਜਾਂਚ ਕੀਤੀ ਜਾਵੇਗੀ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਸ਼ਰਾਰਤੀ ਤਾਂ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਸਮਰੱਥ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ।

ਬੀ.ਆਰ.ਅੰਬੇਦਕਰ ਦੇ ਬੁੱਤ ਤੋਂ ਲੈ ਕੇ ਮਹਾਰਾਜਾ ਰਣਜੀਤ ਸਿੰਘ ਬੂਟ ਵਾਲੇ ਚੌਕ ਤੱਕ ਇੱਕ ਤਰਫਾ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਸ਼ੱਕੀ ਚੀਜ਼ਾਂ ਇਕੱਠੀਆਂ ਕੀਤੀਆਂ ਜਾ ਰਹੀਆਂ ਹਨ। ਪੁਲਿਸ ਇਸ ਮਾਮਲੇ ਵਿੱਚ ਅਜੇ ਕੁੱਝ ਵੀ ਕਹਿਣ ਨੂੰ ਤਿਆਰ ਨਹੀਂ ਹੈ। ਇਸ ਧਮਾਕੇ ਕਾਰਨ ਸਾਰਾਗੜ੍ਹੀ ਪਾਰਕਿੰਗ ਵਿੱਚ ਖਿੜਕੀਆਂ ਦੇ ਸ਼ੀਸ਼ੇ ਟੁੱਟਣ ਕਾਰਨ 5 ਤੋਂ 6 ਸ਼ਰਧਾਲੂ ਜ਼ਖ਼ਮੀ ਹੋ ਗਏ। ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਫੋਰੈਂਸਿਕ ਟੀਮ ਨੂੰ ਮੌਕੇ ਤੋਂ ਕਰੀਬ 3-4 ਸ਼ੱਕੀ ਟੁਕੜੇ ਮਿਲੇ ਹਨ। ਜਿਸ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ। ਪੁਲਸ ਪਹਿਲਾਂ ਹਾਦਸੇ ਦਾ ਕਾਰਨ ਨੇੜਲੇ ਇੱਕ ਰੈਸਟੋਰੈਂਟ ਦੀ ਚਿਮਨੀ ਵਿੱਚ ਧਮਾਕਾ ਹੋਣ ਦਾ ਹਵਾਲਾ ਦੇ ਰਹੀ ਸੀ ਪਰ ਜਦੋਂ ਸਵੇਰੇ ਤਫ਼ਤੀਸ਼ ਸ਼ੁਰੂ ਹੋਈ ਤਾਂ ਪੁਲਸ ਦੇ ਤੱਥ ਹੀ ਬਦਲ ਗਏ। ਡੀਸੀਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਇਹ ਘਟਨਾ ਚਿਮਨੀ ਧਮਾਕੇ ਕਾਰਨ ਨਹੀਂ ਵਾਪਰੀ। ਕੁਝ ਸ਼ੱਕੀ ਵਸਤੂਆਂ ਮਿਲੀਆਂ, ਜਿਨ੍ਹਾਂ ਨੂੰ ਫੋਰੈਂਸਿਕ ਵਿਭਾਗ ਦੀਆਂ ਟੀਮਾਂ ਨੇ ਕਬਜ਼ੇ ਵਿਚ ਲੈ ਲਿਆ ਹੈ। ਸ਼ਨੀਵਾਰ ਰਾਤ ਹੋਏ ਧਮਾਕੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਪੂਰੇ ਦਿਨ ਦੀ ਮਿਹਨਤ ਤੋਂ ਬਾਅਦ ਪੁਲਿਸ ਨੂੰ ਸਿਰਫ਼ ਇੱਕ ਸੀਸੀਟੀਵੀ ਮਿਲਿਆ, ਉਹ ਵੀ ਦੂਰੋਂ। ਜਿਸ ਤੋਂ ਸਪੱਸ਼ਟ ਹੋ ਗਿਆ ਕਿ ਇਹ ਚਿਮਨੀ ਧਮਾਕਾ ਨਹੀਂ ਸੀ, ਸਗੋਂ ਜ਼ਮੀਨ ’ਤੇ ਧਮਾਕਾ ਹੋਇਆ ਸੀ ਅਤੇ ਇਸ ਤੋਂ ਅੱਗ ਵੀ ਨਿਕਲੀ ਸੀ। ਪੰਜਾਬ ਦੇ ਅੰਮ੍ਰਿਤਸਰ ’ਚ ਹੈਰੀਟੇਜ ਸਟਰੀਟ ’ਤੇ ਸ਼ਨੀਵਾਰ ਰਾਤ ਕਰੀਬ 12 ਵਜੇ ਧਮਾਕਾ ਹੋਇਆ ਸੀ। ਇਸ ਕਾਰਨ ਸਾਰਾਗੜ੍ਹੀ ਪਾਰਕਿੰਗ ਵਿੱਚ ਖਿੜਕੀਆਂ ’ਤੇ ਲੱਗੇ ਸ਼ੀਸ਼ੇ ਚਾਰੇ ਪਾਸੇ ਫੈਲ ਗਏ। ਇਹ ਸ਼ੀਸ਼ਾ 5 ਤੋਂ 6 ਸ਼ਰਧਾਲੂਆਂ ’ਤੇ ਵੱਜਿਆ, ਜਿਸ ਕਾਰਨ ਉਹ ਜ਼ਖਮੀ ਹੋ ਗਏ। ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਾਦਸਾ ਸੀ। ਇਸ ਦੌਰਾਨ ਧਮਾਕੇ ਦੀ ਸੀ.ਸੀ.ਟੀ.ਵੀ. ਸਾਹਮਣੇ ਆ ਗਈ ਹੈ।