Home ਤਾਜ਼ਾ ਖਬਰਾਂ ਅੰਮ੍ਰਿਤਸਰ ਵਿਚ ਐਸਟੀਐਫ ਨੇ ਫੜਿਆ ਤਸਕਰ: ਡਰੋਨ, 4 ਕਰੋੜ ਦੀ ਹੈਰੋਇਨ ਤੇ ਪਿਸਟਲ ਬਰਾਮਦ

ਅੰਮ੍ਰਿਤਸਰ ਵਿਚ ਐਸਟੀਐਫ ਨੇ ਫੜਿਆ ਤਸਕਰ: ਡਰੋਨ, 4 ਕਰੋੜ ਦੀ ਹੈਰੋਇਨ ਤੇ ਪਿਸਟਲ ਬਰਾਮਦ

0


ਪਾਕਿਸਤਾਨੀ ਸਮੱਗਲਰਾਂ ਨਾਲ ਦੱਸੇ ਜਾ ਰਹੇ ਸਬੰਧ
ਅੰਮ੍ਰਿਤਸਰ, 23 ਮਈ, ਹ.ਬ. : ਪੰਜਾਬ ਦੇ ਅੰਮ੍ਰਿਤਸਰ ’ਚ ਸਪੈਸ਼ਲ ਟਾਸਕ ਫੋਰਸ (ਐਸ. ਟੀ. ਐਫ.) ਨੇ ਨਸ਼ਾ ਤਸਕਰੀ ਦੇ ਅੰਤਰਰਾਸ਼ਟਰੀ ਨੈਟਵਰਕ ਨੂੰ ਤੋੜਨ ’ਚ ਸਫਲਤਾ ਹਾਸਲ ਕੀਤੀ ਹੈ। ਐਸਟੀਐਫ ਨੇ ਪਾਕਿਸਤਾਨ ਤੋਂ ਭਾਰਤ ’ਚ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਸਮੱਗਲਰਾਂ ਨਾਲ ਸਿੱਧੇ ਸਬੰਧ ਰੱਖਣ ਵਾਲੇ ਇਕ ਤਸਕਰ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫੜੇ ਗਏ ਸਮੱਗਲਰ ਕੋਲੋਂ ਐਸਟੀਐਫ ਨੇ ਇੱਕ ਡਰੋਨ ਵੀ ਬਰਾਮਦ ਕੀਤਾ ਹੈ, ਜਿਸ ਦੀ ਮਦਦ ਨਾਲ ਪਾਕਿਸਤਾਨੀ ਤਸਕਰ ਹੈਰੋਇਨ ਦੀ ਖੇਪ ਭਾਰਤੀ ਸਰਹੱਦ ਵੱਲ ਭੇਜਦੇ ਸਨ। ਸਮੱਗਲਰ ਡਰੋਨ ਅਤੇ ਖੇਪ ਆਪਣੇ ਕੋਲ ਰੱਖਦਾ ਸੀ। ਇਸ ਦੇ ਨਾਲ ਹੀ ਮੁਲਜ਼ਮ ਕੋਲੋਂ ਕਰੀਬ 600 ਗ੍ਰਾਮ ਹੈਰੋਇਨ ਦੀ ਖੇਪ ਵੀ ਬਰਾਮਦ ਹੋਈ ਹੈ, ਜੋ ਉਸ ਨੇ ਪਾਕਿਸਤਾਨ ਤੋਂ ਮੰਗਵਾਈ ਸੀ। ਐਸਟੀਐਫ ਜਲਦੀ ਹੀ ਮੁਲਜ਼ਮਾਂ ਬਾਰੇ ਪ੍ਰੈਸ ਕਾਨਫਰੰਸ ਕਰ ਸਕਦੀ ਹੈ। ਫਿਲਹਾਲ ਤਸਕਰ ਤੋਂ ਪੁੱਛਗਿੱਛ ਜਾਰੀ ਹੈ, ਤਾਂ ਜੋ ਪੁਲਸ ਨੂੰ ਉਸ ਦੇ ਅੱਗੇ-ਪਿੱਛੇ ਸਬੰਧਾਂ ਬਾਰੇ ਜਾਣਕਾਰੀ ਮਿਲ ਸਕੇ। ਐਸਟੀਐਫ ਨੇ ਫੜੇ ਗਏ ਤਸਕਰ ਕੋਲੋਂ 315 ਬੋਰ ਦੀ ਰਾਈਫਲ ਵੀ ਬਰਾਮਦ ਕੀਤੀ ਹੈ। ਇੰਨਾ ਹੀ ਨਹੀਂ ਇਕ .32 ਬੋਰ ਦਾ ਪਿਸਤੌਲ ਵੀ ਬਰਾਮਦ ਹੋਇਆ ਹੈ, ਜਿਸ ਨੂੰ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਸਮੱਗਲਰ ਨੂੰ ਇਹ ਹਥਿਆਰ ਵੀ ਪਾਕਿਸਤਾਨ ਤੋਂ ਮਿਲੇ ਸਨ। ਪੁਲਸ ਨੇ ਤਸਕਰ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।