Home ਤਾਜ਼ਾ ਖਬਰਾਂ ਆਪ ਵਿਧਾਇਕ ਦਾ ਕਾਫ਼ਲਾ ਰੋਕਣ ਵਾਲੇ ਲਾਡੀ ਸ਼ੇਰੋਵਾਲੀਆ ’ਤੇ ਐਫਆਈਆਰ ਦਰਜ

ਆਪ ਵਿਧਾਇਕ ਦਾ ਕਾਫ਼ਲਾ ਰੋਕਣ ਵਾਲੇ ਲਾਡੀ ਸ਼ੇਰੋਵਾਲੀਆ ’ਤੇ ਐਫਆਈਆਰ ਦਰਜ

0


ਜਲੰਧਰ, 12 ਮਈ, ਹ.ਬ. : ਪੰਜਾਬ ਦੀ ਸ਼ਾਹਕੋਟ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੋਰਵਾਲੀਆ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਵਾਲੇ ਦਿਨ ਅੰਮ੍ਰਿਤਸਰ ਦੇ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਲਬੀਰ ਸਿੰਘ ਦੇ ਕਾਫਲੇ ਨੂੰ ਚੋਣ ਕਮਿਸ਼ਨ ਦੇ ਜ਼ਾਬਤੇ ਦੀ ਉਲੰਘਣਾ ਕਰਨ ਦਾ ਦੋਸ਼ ਲਾਉਂਦਿਆਂ ਕਾਫ਼ਲ ਰੋਕਿਆ ਸੀ। ਵਿਧਾਇਕ ਦਲਬੀਰ ਸਿੰਘ ਦੇ ਡਰਾਈਵਰ ਗਗਨਦੀਪ ਅਰੋੜਾ ਦੀ ਸ਼ਿਕਾਇਤ ’ਤੇ ਕਾਂਗਰਸੀ ਵਿਧਾਇਕ ਖਿਲਾਫ ਥਾਣਾ ਸ਼ਾਹਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ 12 ਹੋਰ ਲੋਕਾਂ ਦੇ ਨਾਂ ਵੀ ਐਫਆਈਆਰ ਵਿੱਚ ਸ਼ਾਮਲ ਹਨ। ਗਗਨਦੀਪ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਉਹ ਵਿਧਾਇਕ ਦਲਬੀਰ ਸਿੰਘ ਦੇ ਕਾਫ਼ਲੇ ਨੂੰ ਜਲੰਧਰ ਰਾਹੀਂ ਸੁਲਤਾਨਪੁਰ ਲੋਧੀ ਲੈ ਕੇ ਜਾ ਰਿਹਾ ਸੀ। ਇਸ ਦੌਰਾਨ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਆਪਣੇ ਸਮਰਥਕਾਂ ਸਮੇਤ ਉਨ੍ਹਾਂ ਦੀ ਗੱਡੀ ਨੂੰ ਰੋਕ ਲਿਆ। ਇੱਥੋਂ ਤੱਕ ਕਿ ਉਸ ਦੀ ਕਾਰ ਦੀਆਂ ਚਾਬੀਆਂ ਵੀ ਖੋਹ ਲਈਆਂ। ਇਸ ਤੋਂ ਬਾਅਦ ਜਦੋਂ ਉਸ ਨੇ ਮੌਕੇ ’ਤੇ ਪੁਲਸ ਨੂੰ ਬੁਲਾਇਆ ਤਾਂ ਪੁਲਸ ਉਸ ਨੂੰ ਥਾਣੇ ਲੈ ਗਈ।