Home ਤਾਜ਼ਾ ਖਬਰਾਂ ਇੱਕ ਸਾਲ ਵਿਚ 300 ਤੋਂ ਜ਼ਿਆਦਾ ਭ੍ਰਿਸ਼ਟਾਚਾਰੀ ਜੇਲ੍ਹ ਭੇਜੇ : ਭਗਵੰਤ ਮਾਨ

ਇੱਕ ਸਾਲ ਵਿਚ 300 ਤੋਂ ਜ਼ਿਆਦਾ ਭ੍ਰਿਸ਼ਟਾਚਾਰੀ ਜੇਲ੍ਹ ਭੇਜੇ : ਭਗਵੰਤ ਮਾਨ

0


ਚੰਡੀਗੜ੍ਹ, 24 ਮਈ, ਹ.ਬ. : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਨਲਾਈਨ ਹੋ ਕੇ ਲੋਕਾਂ ਨੂੰ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਰਚ 2022 ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਸਭ ਤੋਂ ਪਹਿਲਾਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦਾ ਫੈਸਲਾ ਲਿਆ ਗਿਆ। ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ (9501200200) ਸ਼ੁਰੂ ਕੀਤਾ ਗਿਆ ਹੈ। ਸੀਐਮ ਮਾਨ ਨੇ ਕਿਹਾ ਕਿ ਲੋਕਾਂ ਨੇ ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਭ੍ਰਿਸ਼ਟਾਚਾਰ ਨਾਲ ਸਬੰਧਤ ਆਡੀਓ-ਵੀਡੀਓ ਸਮੇਤ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ’ਤੇ ਸ਼ਿਕਾਇਤਾਂ ਭੇਜੀਆਂ ਹਨ। ਇਸ ’ਤੇ ਪੰਜਾਬ ਸਰਕਾਰ ਨੇ ਇੱਕ ਸਾਲ ਵਿੱਚ ਭ੍ਰਿਸ਼ਟਾਚਾਰ ਵਿੱਚ ਸ਼ਾਮਲ 300 ਤੋਂ ਵੱਧ ਲੋਕਾਂ ਨੂੰ ਜੇਲ੍ਹਾਂ ਵਿੱਚ ਭੇਜਿਆ ਹੈ। ਉਨ੍ਹਾਂ ਲੋਕਾਂ ਨੂੰ ਇਸ ਹੈਲਪਲਾਈਨ ਨੰਬਰ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਹੈ।