Home ਤਾਜ਼ਾ ਖਬਰਾਂ ਕੈਨੇਡਾ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਮਾਰੀ ਠੱਗੀ, ਕੇਸ ਦਰਜ

ਕੈਨੇਡਾ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਮਾਰੀ ਠੱਗੀ, ਕੇਸ ਦਰਜ

0

ਟਰੈਵਲ ਏਜੰਟ ਖ਼ਿਲਾਫ਼ ਪੁਲਿਸ ਵਲੋਂ ਕੇਸ ਦਰਜ
ਮੋਹਾਲੀ, 22 ਅਪ੍ਰੈਲ, ਹ.ਬ. : ਮੋਹਾਲੀ ਦੇ ਇੱਕ ਟਰੈਵਲ ਏਜੰਟ ਨੇ ਕੈਨੇਡਾ ਵਿੱਚ ਵਰਕ ਪਰਮਿਟ ਲਗਵਾਉਣ ਦਾ ਦਾਅਵਾ ਕਰਦੇ ਹੋਏ ਤਰਨਤਾਰਨ ਤੋਂ ਲੁਧਿਆਣਾ ਇੱਕ ਵਿਅਕਤੀ ਨੂੰ ਬੁਲਾ ਕੇ 8 ਲੱਖ ਰੁਪਏ ਲਏ। ਪੈਸੇ ਲੈਣ ਤੋਂ ਬਾਅਦ ਉਸ ਟਰੈਵਲ ਏਜੰਟ ਨੇ ਤਰਨਤਾਰਨ ਦੇ ਵਿਅਕਤੀ ਰਣਜੀਤ ਸਿੰਘ ਦੀ ਫਾਈਲ ਅੰਬੈਸੀ ਵਿੱਚ ਲਗਾ ਦਿੱਤੀ, ਜਿਸ ਵਿੱਚ ਉਸ ਨੇ ਰਣਜੀਤ ਸਿੰਘ ਦਾ ਜਾਅਲੀ ਆਈਲੈਟਸ ਸਰਟੀਫਿਕੇਟ ਲਗਾ ਦਿੱਤਾ। ਨਾ ਤਾਂ ਕੈਨੇਡਾ ਦਾ ਵੀਜ਼ਾ ਲੱਗਾ ਅਤੇ ਨਾ ਹੀ ਪੈਸੇ ਵਾਪਸ ਕੀਤੇ ਗਏ। ਜਦੋਂ ਟਰੈਵਲ ਏਜੰਟ ਨੇ ਵਾਰ-ਵਾਰ ਮੰਗ ਕਰਨ ’ਤੇ ਵੀ ਪੈਸੇ ਵਾਪਸ ਨਹੀਂ ਕੀਤੇ ਤਾਂ ਰਣਜੀਤ ਸਿੰਘ ਨੇ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ। ਥਾਣਾ ਡਿਵੀਜ਼ਨ ਛੇ ਦੀ ਪੁਲਸ ਨੇ ਰਣਜੀਤ ਸਿੰਘ ਦੇ ਬਿਆਨਾਂ ’ਤੇ ਮੁਹਾਲੀ ਦੇ ਟਰੈਵਲ ਏਜੰਟ ਜਗਤਾਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।