Home ਤਾਜ਼ਾ ਖਬਰਾਂ ਗੁਰਦੁਆਰੇ ’ਚ ਪਾਠੀਆਂ ਦੀ ਕੁੱਟਮਾਰ ਕਰਨ ਵਾਲੇ ਦੇ ਘਰ ਲੋਕਾਂ ਨੇ ਕੀਤੀ ਭੰਨ੍ਹਤੋੜ

ਗੁਰਦੁਆਰੇ ’ਚ ਪਾਠੀਆਂ ਦੀ ਕੁੱਟਮਾਰ ਕਰਨ ਵਾਲੇ ਦੇ ਘਰ ਲੋਕਾਂ ਨੇ ਕੀਤੀ ਭੰਨ੍ਹਤੋੜ

0


ਮੋਰਿੰਡਾ, 25 ਅਪ੍ਰੈਲ , ਹ.ਬ. : ਮੋਰਿੰਡਾ ਦੇ ਗੁਰਦੁਆਰਾ ਸ਼੍ਰੀ ਕੋਤਵਾਲੀ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਗੁੱਸੇ ’ਚ ਆਏ ਲੋਕਾਂ ਨੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਜਸਵੀਰ ਸਿੰਘ ਦੇ ਘਰ ’ਤੇ ਹਮਲਾ ਕਰ ਦਿੱਤਾ। ਲੋਕਾਂ ਨੇ ਘਰ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਅੰਦਰ ਵੀ ਭੰਨ੍ਹਤੋੜ ਕੀਤੀ। ਇਸ ਦੌਰਾਨ ਮੁਲਜ਼ਮ ਦੇ ਪਰਿਵਾਰਕ ਮੈਂਬਰ ਘਰ ਵਿੱਚ ਮੌਜੂਦ ਨਹੀਂ ਸਨ। ਘਟਨਾ ਤੋਂ ਤੁਰੰਤ ਬਾਅਦ ਘਰ ਦੇ ਬਾਹਰ ਪੁਲਿਸ ਤਾਇਨਾਤ ਕਰ ਦਿੱਤੀ ਗਈ। ਜਸਵੀਰ ਸਿੰਘ ਮੋਰਿੰਡਾ ਵਿੱਚ ਹੀ ਬਿਜਲੀ ਦਾ ਕੰਮ ਕਰਦਾ ਹੈ। ਲੋਕਾਂ ਮੁਤਾਬਕ ਉਹ ਝਗੜਾਲੂ ਕਿਸਮ ਦਾ ਵਿਅਕਤੀ ਹੈ। ਪੁਲਸ ਨੇ ਜਸਵੀਰ ਸਿੰਘ ਖ਼ਿਲਾਫ਼ ਧਾਰਾ 307, 323, 506 ਤਹਿਤ ਕੇਸ ਦਰਜ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੋਰਿੰਡਾ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਮੁਲਜ਼ਮ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਅਜਿਹੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਨਾ ਕਰੇ।