Home ਤਾਜ਼ਾ ਖਬਰਾਂ ਚੰਡੀਗੜ੍ਹ : 300 ਕਿਲੋ ਦੀ ਵਿਰਾਸਤੀ ਤੋਪ ਹੋਈ ਚੋਰੀ

ਚੰਡੀਗੜ੍ਹ : 300 ਕਿਲੋ ਦੀ ਵਿਰਾਸਤੀ ਤੋਪ ਹੋਈ ਚੋਰੀ

0


ਚੰਡੀਗੜ੍ਹ, 20 ਮਈ, ਹ.ਬ. : ਚੰਡੀਗੜ੍ਹ ਸੈਕਟਰ 1 ਸਥਿਤ ਪੰਜਾਬ ਆਰਮਡ ਪੁਲਿਸ ਦੀ 82 ਬਟਾਲੀਅਨ ਦੇ ਜੀਓ ਮੈਸ ਦੇ ਗੇਟ ਤੋਂ ਕਰੀਬ 3 ਫੁੱਟ ਲੰਬੀ ਅਤੇ 300 ਕਿਲੋ ਵਜ਼ਨ ਵਾਲੀ ਵਿਰਾਸਤੀ ਤੋਪ ਚੋਰੀ ਹੋ ਗਈ ਹੈ। ਜਾਣਕਾਰੀ ਮੁਤਾਬਕ ਇਹ ਤੋਪ ਆਜ਼ਾਦੀ ਤੋਂ ਪਹਿਲਾਂ ਦੀ ਹੈ ਅਤੇ ਇਸ ਨੂੰ ਪ੍ਰਦਰਸ਼ਨੀ ਲਈ ਗੇਟ ਦੇ ਕੋਲ ਰੱਖਿਆ ਗਿਆ ਸੀ। ਇਹ ਤੋਪ ਲਗਭਗ ਇੱਕ ਦਹਾਕੇ ਤੋਂ ਇੱਥੇ ਮੌਜੂਦ ਹੈ। ਚੋਰੀ ਦੇ ਇਸ ਮਾਮਲੇ ਵਿੱਚ ਸੈਕਟਰ-3 ਥਾਣਾ ਪੁਲਸ ਨੇ ਆਈਪੀਸੀ ਦੀ ਧਾਰਾ 379 ਤਹਿਤ ਕੇਸ ਦਰਜ ਕਰਕੇ ਤੋਪਾਂ ਅਤੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਤੋਪ ਬਹੁਤ ਭਾਰੀ ਹੈ ਅਤੇ ਕੋਈ ਵੀ ਵਿਅਕਤੀ ਇਸ ਨੂੰ ਚੋਰੀ ਨਹੀਂ ਕਰ ਸਕਦਾ। ਇਸ ਵਿੱਚ 4 ਤੋਂ 5 ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਚੋਰੀ ਦੀ ਇਹ ਘਟਨਾ 5 ਅਤੇ 6 ਮਈ ਦੀ ਰਾਤ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਕਰੀਬ 15 ਦਿਨ ਪਹਿਲਾਂ ਸਬ-ਇੰਸਪੈਕਟਰ ਦੇਵੇਂਦਰ ਕੁਮਾਰ ਨੂੰ ਤੋਪ ਚੋਰੀ ਹੋਣ ਦਾ ਪਤਾ ਲੱਗਾ। ਉਨ੍ਹਾਂ ਤੁਰੰਤ ਇਸ ਦੀ ਸੂਚਨਾ 82 ਬਟਾਲੀਅਨ ਦੇ ਕਮਾਂਡੈਂਟ ਬਲਵਿੰਦਰ ਸਿੰਘ ਨੂੰ ਦਿੱਤੀ, ਜੋ ਕਿ ਪੀ.ਪੀ.ਐਸ. ਜਾਣਕਾਰੀ ਅਨੁਸਾਰ ਇਹ ਵਿਰਾਸਤੀ ਤੋਪ ਪੰਜਾਬ ਆਰਮਡ ਪੁਲਿਸ ਦੀ ਬਹੁਤ ਹੀ ਮਹੱਤਵਪੂਰਨ ਵਿਰਾਸਤ ਸੀ। ਇਸ ਨੂੰ ਕਰੀਬ ਡੇਢ ਸਾਲ ਪਹਿਲਾਂ 82 ਬਟਾਲੀਅਨ ਦੇ ਸਟੋਰ ਰੂਮ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇਸ ਨੂੰ ਇੱਕ ਵਾਰ ਫਿਰ ਲੋਕਾਂ ਦੇ ਸਾਹਮਣੇ ਪ੍ਰਦਰਸ਼ਿਤ ਕੀਤਾ ਗਿਆ। ਜਿਸ ਥਾਂ ਇਸ ਤੋਪ ਨੂੰ ਰੱਖਿਆ ਗਿਆ ਸੀ, ਉੱਥੇ ਕੋਈ ਸੀਸੀਟੀਵੀ ਕੈਮਰਾ ਨਹੀਂ ਸੀ। ਅਜਿਹੇ ’ਚ ਪੁਲਸ ਲਈ ਦੋਸ਼ੀਆਂ ਨੂੰ ਲੱਭਣਾ ਮੁਸ਼ਕਿਲ ਹੋ ਗਿਆ ਹੈ। ਥਾਣਾ ਸਦਰ ਦੀ ਪੁਲਸ ਨੇ ਇਹ ਕੇਸ ਪੀਪੀਐਸ ਅਧਿਕਾਰੀ ਕਮਾਂਡੈਂਟ ਬਲਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ।