Home ਤਾਜ਼ਾ ਖਬਰਾਂ ਜਲੰਧਰ ਲੋਕ ਸਭਾ ਸੀਟ ’ਤੇ ਚੱਲਿਆ ਝਾੜੂ

ਜਲੰਧਰ ਲੋਕ ਸਭਾ ਸੀਟ ’ਤੇ ਚੱਲਿਆ ਝਾੜੂ

0

ਸੁਸ਼ੀਲ ਕੁਮਾਰ ਰਿੰਕੂ 59 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਜੇਤੂ

ਜਲੰਧਰ, 13 ਮਈ, ਵਿਸ਼ੇਸ਼ ਪ੍ਰਤੀਨਿਧ : ਕਾਂਗਰਸ ਦੇ ਗੜ੍ਹ ਵਿਚ ਸੰਨ੍ਹ ਲਾਉਂਦਿਆਂ ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵੱਡੇ ਫਰਕ ਨਾਲ ਜਿੱਤ ਲਈ। ਆਪ ਦੇ ਸੁਸ਼ੀਲ ਕੁਮਾਰ ਰਿੰਕੂ ਨੇ ਕਾਂਗਰਸ ਦੀ ਕਰਮਜੀਤ ਕੌਰ ਚੌਧਰੀ ਨੂੰ 60 ਹਜ਼ਾਰ ਵੋਟਾਂ ਦੇ ਫਰਕ ਨਾਲ ਹਰਾਇਆ। ਸੰਗਰੂਰ ਲੋਕ ਸਭਾ ਹਲਕੇ ਦੀ ਹਾਰ ਮਗਰੋਂ ਜਲੰਧਰ ਦੀ ਚੋਣ ਪੰਜਾਬ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਵਾਸਤੇ ਵੱਕਾਰ ਦਾ ਸਵਾਲ ਬਣ ਗਈ ਸੀ। ਉਧਰ ਕਰਨਾਟਕ ਵਿਚ ਕਾਂਗਰਸ ਨੇ ਬੀ.ਜੀ.ਪੀ. ਨੂੰ ਧੋਬੀ ਪਟਕਾ ਦਿੰਦਿਆਂ ਵੱਡੀ ਜਿੱਤ ਦਰਜ ਕੀਤੀ। ਕਾਂਗਰਸ ਵਿਚੋਂ ਕੱਢੇ ਸੁਸ਼ੀਲ ਕੁਮਾਰ ਰਿੰਕੂ ਨੂੰ ਤਿੰਨ ਲੱਖ ਤੋਂ ਵੱਧ ਵੋਟਾਂ ਪਈਆਂ ਜਦਕਿ ਮਰਹੂਮ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ 2 ਲੱਖ ਵੋਟਾਂ ਹਾਸਲ ਕਰਨ ਵਿਚ ਸਫ਼ਲ ਰਹੀ। ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਇਕ ਲੱਖ ਵੋਟਾਂ ਲੈ ਕੇ ਤੀਜੇ ਸਥਾਨ ’ਤੇ ਰਹੇ ਜਦਕਿ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਨੂੰ ਇਕ ਲੱਖ ਵੋਟਾਂ ਮਿਲੀਆਂ ਅਤੇ ਉਹ ਚੌਥੇ ਸਥਾਨ ’ਤੇ ਰਹੇ।