Home ਪੰਜਾਬ ਜਲੰਧਰ ਵਿਚ ਚੋਣ ਪ੍ਰਚਾਰ ਦੌਰਾਨ ਅਕਾਲੀ ਨੇਤਾ ਦੀ ਮੌਤ

ਜਲੰਧਰ ਵਿਚ ਚੋਣ ਪ੍ਰਚਾਰ ਦੌਰਾਨ ਅਕਾਲੀ ਨੇਤਾ ਦੀ ਮੌਤ

0


ਜਲੰਧਰ, 8 ਮਈ, ਹ.ਬ. : ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਡੰਗ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਚਾਰ ਦੌਰਾਨ ਦਿਲ ਦਾ ਦੌਰਾ ਪਿਆ। ਉਸ ਨੂੰ ਤੁਰੰਤ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਪਰ ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਨਾਲ ਲੁਧਿਆਣਾ ਵਿੱਚ ਉਨ੍ਹਾਂ ਦੇ ਸਮਰਥਕਾਂ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਦਾ ਅੰਤਿਮ ਸਸਕਾਰ ਬਾਅਦ ਦੁਪਹਿਰ ਕਰੀਬ 3 ਵਜੇ ਮਾਡਲ ਟਾਊਨ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਇਸ ਦੌਰਾਨ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ, ਸਾਬਕਾ ਮੰਤਰੀ ਮਹੇਸ਼ ਇੰਦਰ ਗਰੇਵਾਲ, ਗੁਰਪ੍ਰੀਤ ਸਿੰਘ ਬਬਲ, ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਅਕਾਲੀ ਦਲ ਦੇ ਵੱਡੇ ਆਗੂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ। ਡੰਗ ਜ਼ਿਲ੍ਹਾ ਪ੍ਰਧਾਨ ਦੇ ਨਾਲ-ਨਾਲ ਛੇ ਵਾਰ ਕੌਂਸਲਰ ਰਹਿ ਚੁੱਕੇ ਹਨ। ਉਹ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ। ਜਦੋਂ ਤੋਂ ਅਕਾਲੀ ਦਲ ਵਿੱਚ ਸ਼ਾਮਲ ਹੋਏ ਅਤੇ ਪਾਰਟੀ ਲਈ ਚੰਗੇ ਕੰਮ ਕੀਤੇ। ਇਸ ਕਾਰਨ ਉਨ੍ਹਾਂ ਨੂੰ ਨਿਗਮ ਦੀ ਟਿਕਟ ਦਿੱਤੀ ਗਈ। ਇਸ ਤਰ੍ਹਾਂ ਉਹ ਲਗਾਤਾਰ ਛੇ ਵਾਰ ਚੋਣ ਜਿੱਤ ਕੇ ਕੌਂਸਲਰ ਬਣੇ। ਉਹ ਲੰਬੇ ਸਮੇਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਸੀ। ਪਾਰਟੀ ਲਈ ਵਧੀਆ ਕੰਮ ਕਰਨ ਲਈ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਵੀ ਬਣਾਇਆ ਗਿਆ। ਪਾਰਟੀ ਦੇ ਸੀਨੀਅਰ ਆਗੂਆਂ ਵਿੱਚੋਂ ਇੱਕ ਹੋਣ ਕਾਰਨ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਉਪ ਚੋਣ ਦੇ ਪ੍ਰਚਾਰ ਲਈ ਵੀ ਡਿਊਟੀ ਸੌਂਪੀ ਗਈ ਸੀ। ਪਰ ਚੋਣ ਪ੍ਰਚਾਰ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਉਹ ਆਪਣੇ ਪਿੱਛੇ ਤਿੰਨ ਪੁੱਤਰ ਅਤੇ ਪਤਨੀ ਛੱਡ ਗਏ ਹਨ।