Home ਤਾਜ਼ਾ ਖਬਰਾਂ ਪਾਕਿਸਤਾਨ ਵਾਲੇ ਪਾਸੇ ਤੋਂ ਆਏ ਡਰੋਨ ਵਲੋਂ ਸੁੱਟੀ ਗਈ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ

ਪਾਕਿਸਤਾਨ ਵਾਲੇ ਪਾਸੇ ਤੋਂ ਆਏ ਡਰੋਨ ਵਲੋਂ ਸੁੱਟੀ ਗਈ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ

0


ਸ੍ਰੀਗੰਗਾਨਗਰ, 17 ਮਈ, ਹ.ਬ. : ਪਾਕਿਸਤਾਨ ਤੋਂ ਭਾਰਤ ਵਾਲੇ ਪਾਸੇ ਡਰੋਨਾਂ ਰਾਹੀਂ ਲਗਾਤਾਰ ਨਸ਼ਿਆਂ ਦੀ ਤਸਕਰੀ ਹੋ ਰਹੀ ਹੈ। ਮੰਗਲਵਾਰ ਰਾਤ ਕਰੀਬ 2 ਵਜੇ ਇਕ ਵਾਰ ਫਿਰ ਅਜਿਹਾ ਕੀਤਾ ਗਿਆ। ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ ਇਹ ਸੁਣਦੇ ਹੀ 42 ਰਾਊਂਡ ਫਾਇਰ ਕੀਤੇ। ਬੀਐਸਐਫ ਨੇ ਮੌਕੇ ਤੋਂ ਕਰੀਬ 25 ਕਰੋੜ ਰੁਪਏ ਦੀ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ ਦੇ ਬੀਕਾਨੇਰ ਰੇਂਜ ਦੇ ਡੀਆਈਜੀ ਪੁਸ਼ਪੇਂਦਰ ਸਿੰਘ ਇਸ ਮਾਮਲੇ ਦਾ ਖੁਲਾਸਾ ਕਰਨਗੇ। ਜਾਣਕਾਰੀ ਅਨੁਸਾਰ ਸ੍ਰੀਗੰਗਾਨਗਰ ਜ਼ਿਲ੍ਹੇ ਦੇ ਅਨੂਪਗੜ੍ਹ ਦੀ ਰਾਵਲਾ ਮੰਡੀ ਵਿੱਚ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਨਿਮੀਚੰਦ ਚੌਕੀ ਨੇੜੇ ਹੈਰੋਇਨ ਨੂੰ ਡੰਪ ਕੀਤਾ ਗਿਆ ਸੀ। ਚੌਕੀ ’ਤੇ ਬੀਐਸਐਫ ਦੇ ਜਵਾਨ ਗਸ਼ਤ ਕਰ ਰਹੇ ਸਨ। ਇਸ ਦੌਰਾਨ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਡਰੋਨ ਨੂੰ ਦੇਖ ਕੇ ਜਵਾਨਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਕਰੀਬ 42 ਰਾਊਂਡ ਫਾਇਰਿੰਗ ਕਰਕੇ ਡਰੋਨ ਨੂੰ ਹੇਠਾਂ ਲਿਆਂਦਾ ਗਿਆ। ਡਰੋਨ ਡਿੱਗਣ ਤੋਂ ਬਾਅਦ ਜਵਾਨਾਂ ਨੇ ਜਾਂਚ ਕੀਤੀ। ਇਸ ’ਤੇ 5 ਕਿਲੋ ਹੈਰੋਇਨ ਬਰਾਮਦ ਹੋਈ। ਹੈਰੋਇਨ ਦੀ ਕੀਮਤ ਕਰੀਬ 25 ਕਰੋੜ ਰੁਪਏ ਦੱਸੀ ਗਈ ਹੈ।