Home ਤਾਜ਼ਾ ਖਬਰਾਂ ਪੰਜਾਬ ਬੀਜੇਪੀ ਨੇਤਾਵਾਂ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਕੀਤੀ ਮੀਟਿੰਗ

ਪੰਜਾਬ ਬੀਜੇਪੀ ਨੇਤਾਵਾਂ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਕੀਤੀ ਮੀਟਿੰਗ

0


ਚੰਡੀਗੜ੍ਹ, 17 ਅਪ੍ਰੈਲ, ਹ.ਬ. : ਪੰਜਾਬ ਭਾਜਪਾ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦੀ ਅਗਵਾਈ ਹੇਠ ਹੋਰ ਆਗੂਆਂ ਨੇ ਅੱਜ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨਾਲ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਿੱਖ ਪੰਥ ਅਤੇ ਪੰਜਾਬ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਦੋਵਾਂ ਪਾਰਟੀਆਂ ਦੇ ਆਗੂਆਂ ਵਿਚਾਲੇ ਵਿਸਥਾਰਪੂਰਵਕ ਚਰਚਾ ਹੋਈ। ਉਨ੍ਹਾਂ ਕਿਹਾ ਕਿ ਵਿਜੇ ਰੂਪਾਣੀ ਨੇ ਮੀਟਿੰਗ ਵਿੱਚ ਭਰੋਸਾ ਦਿੱਤਾ ਹੈ ਕਿ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਪੰਥ ਅਤੇ ਪੰਜਾਬ ਦੇ ਮਸਲਿਆਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰੇਗਾ। ਇਸ ਮੀਟਿੰਗ ਵਿੱਚ ਵਿਜੇ ਰੂਪਾਨੀ ਤੋਂ ਇਲਾਵਾ ਪੰਜਾਬ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ, ਕੇਵਲ ਸਿੰਘ ਢਿੱਲੋਂ ਅਤੇ ਸੁਭਾਸ਼ ਸ਼ਰਮਾ ਹਾਜ਼ਰ ਸਨ। ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਜਲੰਧਰ ਜ਼ਿਮਨੀ ਚੋਣ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ (ਯੂ) ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ ਵੀ ਸੋਮਵਾਰ ਸ਼ਾਮ 4 ਵਜੇ ਮੁਹਾਲੀ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਖੇ ਸੱਦੀ ਗਈ ਹੈ।