Home ਤਾਜ਼ਾ ਖਬਰਾਂ ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਦੀ ਕੇਂਦਰ ਨੂੰ ਭੇਜੀ ਰਿਪੋਰਟ

ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਦੀ ਕੇਂਦਰ ਨੂੰ ਭੇਜੀ ਰਿਪੋਰਟ

0

ਚੰਡੀਗੜ੍ਹ, 25 ਅਪ੍ਰੈਲ , ਹ.ਬ. : ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਕੋਲੋਂ ਐਤਵਾਰ ਨੂੰ ਹੋਈ ਗ੍ਰਿਫਤਾਰੀ ਤੋਂ ਬਾਅਦ ਮਿਸ਼ਨ ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਰਿਪੋਰਟ ਮੰਗ ਲਈ। ਜਿਸ ਨੂੰ ਪੰਜਾਬ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਸੌਂਪ ਦਿੱਤੀ ਹੈ। ਇੰਨਾ ਹੀ ਨਹੀਂ, ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਇਸ ਸਬੰਧ ’ਚ ਆਪਣੀ ਸ਼ੁਰੂਆਤੀ ਜਾਂਚ ਰਿਪੋਰਟ ਗ੍ਰਹਿ ਮੰਤਰਾਲੇ ਨੂੰ ਸੌਂਪ ਦਿੱਤੀ ਹੈ। ਪਤਾ ਲੱਗਾ ਹੈ ਕਿ ਉਹ ਫਰਾਰ ਹੋਣ ਸਮੇਂ ਵਿਦੇਸ਼ੀ ਨੰਬਰ ਦੀ ਵਰਤੋਂ ਕਰ ਰਿਹਾ ਸੀ। ਉਹ ਵੱਟਸਐਪ ਕਾਲਿੰਗ ਰਾਹੀਂ ਆਪਣੇ ਸਾਥੀਆਂ ਦੇ ਸੰਪਰਕ ਵਿੱਚ ਸੀ। ਗ੍ਰਹਿ ਮੰਤਰਾਲੇ ਵਲੋਂ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਤੋਂ ਲੈ ਕੇ ਗ੍ਰਿਫਤਾਰੀ ਤੱਕ ਪੰਜਾਬ ਪੁਲਿਸ ਦੀ ਕਾਰਵਾਈ ਬਾਰੇ ਰਿਪੋਰਟ ਭੇਜਣ ਲਈ ਕਿਹਾ ਗਿਆ ਸੀ। ਇਸ ਰਿਪੋਰਟ ਵਿੱਚ ਗ੍ਰਹਿ ਮੰਤਰਾਲੇ ਨੇ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਤੋਂ ਬਾਅਦ ਉਸ ਨੂੰ ਪਨਾਹ ਦੇਣ ਵਾਲਿਆਂ ਦਾ ਪੂਰਾ ਵੇਰਵਾ ਮੰਗਿਆ ਹੈ। ਗ੍ਰਹਿ ਮੰਤਰਾਲੇ ਨੇ ਅੰਮ੍ਰਿਤਪਾਲ ਦੀ ਲੋਕੇਸ਼ਨ ਮੂਵਮੈਂਟ ਰਿਪੋਰਟ ਵੀ ਮੰਗੀ ਹੈ। ਜਿਸ ਤੋਂ ਬਾਅਦ ਅੱਜ ਪੰਜਾਬ ਸਰਕਾਰ ਨੇ ਸਾਰਾ ਰਿਕਾਰਡ ਗ੍ਰਹਿ ਮੰਤਰਾਲੇ ਨੂੰ ਸੌਂਪ ਦਿੱਤਾ ਹੈ।