Home ਤਾਜ਼ਾ ਖਬਰਾਂ ਬਠਿੰਡਾ ਵਿਚ ਬੰਬੀਹਾ ਗਰੁੱਪ ਦਾ ਮੈਂਬਰ ਗ੍ਰਿਫ਼ਤਾਰ

ਬਠਿੰਡਾ ਵਿਚ ਬੰਬੀਹਾ ਗਰੁੱਪ ਦਾ ਮੈਂਬਰ ਗ੍ਰਿਫ਼ਤਾਰ

0


ਬਠਿੰਡਾ, 30 ਮਈ, ਹ.ਬ. : ਬਠਿੰਡਾ ਜ਼ਿਲ੍ਹੇ ਦੀ ਪੁਲਿਸ ਦੇ ਸੀਆਈਏ ਸਟਾਫ਼ ਨੇ ਗੈਂਗਸਟਰ ਬੰਬੀਹਾ ਗਰੁੱਪ ਦੇ ਇੱਕ ਬਦਮਾਸ਼ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਕੇਸ਼ ਕੁਮਾਰ ਉਰਫ਼ ਕਾਕੂ ਵਾਸੀ ਖੇਤਾ ਸਿੰਘ ਬਸਤੀ ਉਮਰ 29 ਸਾਲ ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਹੀ ਕਰੀਬ 13 ਅਪਰਾਧਿਕ ਮਾਮਲੇ ਦਰਜ ਹਨ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਪੁਲਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਸੀਆਈਏ ਇੰਚਾਰਜ ਤ੍ਰਿਲੋਚਨ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਥਾਣਾ ਥਰਮਲ ਵਿਖੇ ਦਰਜ ਐਨਡੀਪੀਐਸ ਐਕਟ ਤਹਿਤ ਕੇਸ ਵਿੱਚ ਨਾਮਜ਼ਦ ਰਾਕੇਸ਼ ਕੁਮਾਰ ਕਾਕੂ ਨੂੰ ਬਠਿੰਡਾ ਪੁਲਸ ਨੇ ਫਿਰੋਜ਼ਪੁਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਬਠਿੰਡਾ ਲਿਆਂਦਾ ਸੀ। ਰਿਮਾਂਡ ਦੌਰਾਨ ਮੁਲਜ਼ਮ ਕੋਲੋਂ ਪੁੱਛਗਿੱਛ ਦੌਰਾਨ 3 ਜਿੰਦਾ ਕਾਰਤੂਸ ਸਮੇਤ ਇੱਕ ਪਿਸਤੌਲ 32 ਬੋਰ ਦੇਸੀ ਅਤੇ ਇੱਕ ਦੇਸੀ 315 ਬੋਰ ਪਿਸਤੌਲ ਸਮੇਤ ਇੱਕ ਜਿੰਦਾ ਕਾਰਤੂਸ ਮੌਕੇ ’ਤੇ ਬਰਾਮਦ ਕੀਤਾ ਗਿਆ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਇਹ ਪਿਸਤੌਲ ਉਸ ਨੇ ਉਤਰ ਪ੍ਰਦੇਸ਼ ਦੇ ਕਾਲੀ ਨਾਂ ਦੇ ਵਿਅਕਤੀ ਤੋਂ ਖਰੀਦਿਆ ਸੀ। ਉਹ ਬੰਬੀਹਾ ਗਰੁੱਪ ਨਾਲ ਜੁੜਿਆ ਹੋਇਆ ਹੈ।