Home ਤਾਜ਼ਾ ਖਬਰਾਂ ਮਹਾਰਾਸ਼ਟਰ ਵਿਚ ਬਸ ਖੱਡ ਵਿਚ ਡਿੱਗੀ, 12 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਮਹਾਰਾਸ਼ਟਰ ਵਿਚ ਬਸ ਖੱਡ ਵਿਚ ਡਿੱਗੀ, 12 ਲੋਕਾਂ ਦੀ ਮੌਤ, ਕਈ ਜ਼ਖ਼ਮੀ

0

ਰਾਏਗੜ੍ਹ, 15 ਅਪ੍ਰੈਲ, ਹ.ਬ. : ਮਹਾਰਾਸ਼ਟਰ ਦੇ ਰਾਏਗੜ੍ਹ ਦੇ ਖੋਪਲੀ ਇਲਾਕੇ ’ਚ ਸ਼ੁੱਕਰਵਾਰ ਰਾਤ ਨੂੰ ਇਕ ਬੱਸ 700 ਫੁੱਟ ਡੂੰਘੀ ਖੱਡ ’ਚ ਡਿੱਗ ਗਈ। ਇਸ ਹਾਦਸੇ ’ਚ 12 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਬੱਸ ਵਿੱਚ 40 ਯਾਤਰੀ ਸਵਾਰ ਸਨ। ਹੁਣ ਤੱਕ ਸਥਾਨਕ ਲੋਕਾਂ ਦੀ ਮਦਦ ਨਾਲ 25 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ। ਇਨ੍ਹਾਂ ’ਚੋਂ ਕੁਝ ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਇਹ ਹਾਦਸਾ ਖੰਡਾਲਾ ਅਤੇ ਖੋਪੋਲੀ ਵਿਚਕਾਰ ਪੁਰਾਣੇ ਨੈਸ਼ਨਲ ਹਾਈਵੇ ’ਤੇ ਸ਼ਿੰਗਰੋਬਾ ਘਾਟ ਤੋਂ ਉਤਰਨ ਸਮੇਂ ਵਾਪਰਿਆ। ਫਿਲਹਾਲ ਹਾਦਸੇ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ। ਬੱਸ ਪੁਣੇ ਤੋਂ ਮੁੰਬਈ ਜਾ ਰਹੀ ਸੀ। ਪੁਲਸ ਮੁਤਾਬਕ ਹਾਦਸੇ ਦੀ ਸੂਚਨਾ ਮਿਲਦੇ ਹੀ ਬੋਰ ਘਾਟ ਪੁਲਸ, ਖੋਪਲੀ ਪੁਲਸ ਅਤੇ ਸਥਾਨਕ ਲੋਕ ਮਦਦ ਲਈ ਪਹੁੰਚ ਗਏ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਖੋਪਲੀ ਦੇ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।