Home ਤਾਜ਼ਾ ਖਬਰਾਂ ਮੈਨੂੰ ਤੇ ਮੇਰੇ ਪਰਿਵਾਰ ਨੂੰ 37 ਸਾਲ ਪੁਰਾਣੇ ਮਾਮਲੇ ਵਿਚ ਘਸੀਟਿਆ ਜਾ ਰਿਹੈ : ਸੁਖਪਾਲ ਖਹਿਰਾ

ਮੈਨੂੰ ਤੇ ਮੇਰੇ ਪਰਿਵਾਰ ਨੂੰ 37 ਸਾਲ ਪੁਰਾਣੇ ਮਾਮਲੇ ਵਿਚ ਘਸੀਟਿਆ ਜਾ ਰਿਹੈ : ਸੁਖਪਾਲ ਖਹਿਰਾ

0


ਚੰਡੀਗੜ੍ਹ, 17 ਮਈ, ਹ.ਬ. : ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ’ਤੇ ਕਾਂਗਰਸੀ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦਾ ਦੋਸ਼ ਲਾਇਆ ਹੈ। ਪ੍ਰਤਾਪ ਬਾਜਵਾ ਦੀ ਰਿਹਾਇਸ਼ ’ਤੇ ਬੁਲਾਈ ਗਈ ਪ੍ਰੈੱਸ ਕਾਨਫਰੰਸ ’ਚ ਸੁਖਪਾਲ ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਵਾਰ-ਵਾਰ ਸਿਆਸੀ ਬਦਲਾਖੋਰੀ ਤਹਿਤ ਉਨ੍ਹਾਂ ’ਤੇ ਕੇਸ ਦਰਜ ਕਰ ਰਹੇ ਹਨ ਪਰ ਇਸ ਨਾਲ ਵੀ ਕੋਈ ਫਾਇਦਾ ਨਹੀਂ ਹੋ ਰਿਹਾ। ਗੈਰ-ਜ਼ਮਾਨਤੀ ਧਾਰਾਵਾਂ ਨੂੰ ਗੁਪਤ ਤਰੀਕੇ ਨਾਲ ਸ਼ਾਮਲ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਅਦਾਲਤ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ। ਖਹਿਰਾ ਨੇ ਅੱਗੇ ਕਿਹਾ ਕਿ ਮੈਂ ਜੇਲ੍ਹ ਜਾਣ ਤੋਂ ਨਹੀਂ ਡਰਦਾ ਪਰ ਸਰਕਾਰ ਦੀਆਂ ਜੇਲ੍ਹਾਂ ਵੀ ਸੁਰੱਖਿਅਤ ਨਹੀਂ ਹਨ। ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲੇ ਗੈਂਗਸਟਰਾਂ ਦੀ ਜੇਲ੍ਹਾਂ ਵਿੱਚ ਇੰਟਰਵਿਊ ਕੀਤੀ ਜਾ ਰਹੀ ਹੈ। ਜੇਲ੍ਹਾਂ ਵਿੱਚ ਨਸ਼ਾ, ਗੈਂਗਵਾਰ ਆਮ ਗੱਲਾਂ ਹਨ। ਖਹਿਰਾ ਨੇ ਮੁੱਖ ਮੰਤਰੀ ਮਾਨ ਨੂੰ ਚੁਣੌਤੀ ਦਿੱਤੀ ਕਿ ਜੇਕਰ ਲੜਨਾ ਹੈ ਤਾਂ ਮਰਦਾਂ ਵਾਂਗ ਲੜੋ। ਔਰਤਾਂ ਅਤੇ ਪਰਿਵਾਰ ਨੂੰ ਵਿਚਕਾਰ ਨਾ ਲਿਆਓ।