Home ਤਾਜ਼ਾ ਖਬਰਾਂ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਨਾਲ ਕੋਈ ਗਠਜੋੜ ਨਹੀਂ : ਹਰਦੀਪ ਪੁਰੀ

ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਨਾਲ ਕੋਈ ਗਠਜੋੜ ਨਹੀਂ : ਹਰਦੀਪ ਪੁਰੀ

0


ਚੰਡੀਗੜ੍ਹ, 17 ਮਈ, ਹ.ਬ. : ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗਠਜੋੜ ਦੀਆਂ ਗੱਲਾਂ ਸ਼ੁਰੂ ਹੋ ਗਈਆਂ ਹਨ। ਅਜਿਹੀਆਂ ਖਬਰਾਂ ਨੂੰ ਜਲੰਧਰ ਉਪ ਚੋਣ ਤੋਂ ਬਾਅਦ ਹੋਰ ਬਲ ਮਿਲਿਆ। ਪਰ ਹੁਣ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਗਠਜੋੜ ਨੂੰ ਲੈ ਕੇ ਭਾਜਪਾ ਦਾ ਸਟੈਂਡ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੋਲ ਕੁਝ ਨਹੀਂ ਹੈ, ਜੇਕਰ ਉਨ੍ਹਾਂ ਦੇ ਚੰਗੇ ਆਗੂ ਭਾਜਪਾ ’ਚ ਸ਼ਾਮਲ ਹੋਣਾ ਚਾਹੁੰਦੇ ਹਨ ਤਾਂ ਉਹ ਕਮਲ ਨਾਲ ਜੁੜ ਸਕਦੇ ਹਨ। ਅਕਾਲੀ ਦਲ ਨੇ ਪਿਛਲੇ 20-25 ਸਾਲਾਂ ਵਿਚ ਗਠਜੋੜ ਦੇ ਨਾਂ ’ਤੇ ਕੁਝ ਨਹੀਂ ਕੀਤਾ। ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਰੇਲ ਕੋਚ ਫੈਕਟਰੀ ਕਪੂਰਥਲਾ ਵਿਖੇ ਲਗਾਏ ਗਏ ਨੌਕਰੀ ਮੇਲੇ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਦਾ ਅਕਾਲੀ ਦਲ ਨਾਲ ਗਠਜੋੜ ਸੀ। ਅਸੀਂ ਸਮਝਦੇ ਸੀ ਕਿ ਉਹ ਪੰਜਾਬ ਦੇ ਹਿੱਤ ਵਿੱਚ ਕੰਮ ਕਰ ਰਿਹਾ ਹੈ, ਪਰ ਜਦੋਂ ਅਸੀਂ ਸਮਝਣਾ ਸ਼ੁਰੂ ਕੀਤਾ ਤਾਂ ਉਨ੍ਹਾਂ ਨੇ ਆਪ ਹੀ ਗਠਜੋੜ ਤੋੜ ਦਿੱਤਾ। ਹੁਣ ਜੇਕਰ ਗਠਜੋੜ ਦੀ ਗੱਲ ਕਰੀਏ ਤਾਂ ਸਾਡਾ ਜਵਾਬ ਹੈ ਕਿ ਉਨ੍ਹਾਂ ਕੋਲ ਕੁਝ ਨਹੀਂ ਹੈ।