Home ਤਾਜ਼ਾ ਖਬਰਾਂ ਸਿਆਸਤ ਦੇ ‘ਬਾਬਾ ਬੋਹੜ’ ਵਜੋਂ ਜਾਣੇ ਜਾਂਦੇ ਸਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

ਸਿਆਸਤ ਦੇ ‘ਬਾਬਾ ਬੋਹੜ’ ਵਜੋਂ ਜਾਣੇ ਜਾਂਦੇ ਸਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

0


ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ
ਬਠਿੰਡਾ , 26 ਅਪ੍ਰੈਲ, ਹ.ਬ. : ਸਿਆਸਤ ਦੇ ‘ਬਾਬਾ ਬੋਹੜ’ ਵਜੋਂ ਜਾਣੇ ਜਾਂਦੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਨਾਲ ਪੰਜਾਬ ਦੇ ਇਕ ਯੁੱਗ ਦਾ ਅੰਤ ਹੋ ਗਿਆ ਹੈ। ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਅਤੇ ਇਕ ਵਾਰ ਕੇਂਦਰੀ ਮੰਤਰੀ ਰਹੇ ਪ੍ਰਕਾਸ਼ ਸਿੰਘ ਇਸ ਵੇਲੇ ‘ਵੱਡੇ ਬਾਦਲ’ ਵਜੋਂ ਵਧੇਰੇ ਜਾਣੇ ਜਾਂਦੇ ਸਨ। ਉਨ੍ਹਾਂ ਦੀ ਸਿਆਸੀ ਸ਼ੁਰੂਆਤ ਬਾਦਲ ਪਿੰਡ ਦੀ ਸਰਪੰਚੀ ਨਾਲ 1947 ’ਚ ਹੋਈ ਸੀ। ਬਾਅਦ ’ਚ ਉਹ ਬਲਾਕ ਸੰਮਤੀ ਦੇ ਚੇਅਰਮੈਨ ਬਣੇ। ਉਨ੍ਹਾਂ ਨੇ 10 ਵਾਰ ਵਿਧਾਇਕੀ ਦੀ ਚੋਣ ਜਿੱਤ ਕੇ ਰਿਕਾਰਡ ਕਾਇਮ ਕੀਤਾ। ਉਨ੍ਹਾਂ ਨੇ ਪੰਥਕ ਸਿਆਸਤ ਦਾ ਮੂੰਹ-ਮੱਥਾ ਬਦਲਿਆ ਤੇ ਇਸੇ ਲਈ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 11 ਦਸੰਬਰ 2011 ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ‘ਪੰਥ ਰਤਨ ਫ਼ਖ਼ਰ-ਏ-ਕੌਮ’ ਜਿਹੇ ਵੱਕਾਰੀ ਖ਼ਿਤਾਬ ਨਾਲ ਸਨਮਾਨਿਆ ਗਿਆ।