Home ਤਾਜ਼ਾ ਖਬਰਾਂ ਸੰਦੀਪ ਬਰੇਟਾ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਉਡੀ ਖਿੱਲੀ

ਸੰਦੀਪ ਬਰੇਟਾ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਉਡੀ ਖਿੱਲੀ

0

ਬੰਗਲੌਰ ਹਵਾਈ ਅੱਡੇ ਤੋਂ ਗ੍ਰਿਫਤਾਰ ਵਿਅਕਤੀ ਸੰਦੀਪ ਬਰੇਟਾ ਨਹੀਂੋ

ਫਰੀਦਕੋਟ ਪੁਲਿਸ ਦੀ ਟੀਮ ਖਾਲੀ ਹੱਥ ਪਰਤੀ

ਫਰੀਦਕੋਟ, 24 ਮਈ, ਹ.ਬ. : ਬਰਗਾੜੀ ਬੇਅਦਬੀ ਮਾਮਲੇ ਵਿਚ ਭਗੌੜਾ ਚਲ ਰਹੇ ਮੁੱਖ ਸਾਜ਼ਿਸ਼ਘਾੜੇ ਸੰਦੀਪ ਬਰੇਟਾ ਦੀ ਗ੍ਰਿਫਤਾਰੀ ਮਾਮਲੇ ਵਿਚ ਪੰਜਾਬ ਪੁਲਿਸ ਬੈਕੁਫੱਟ ’ਤੇ ਆ ਗਈ ਹੈ। ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਬੰਗਲੌਰ ਹਵਾਈ ਅੱਡੇ ’ਤੇ ਹਿਰਾਸਤ ਵਿਚ ਲਿਆ ਗਿਆ ਵਿਅਕਤੀ ਸੰਦੀਪ ਬਰੇਟਾ ਨਹੀਂ ਹੈ। ਜਿਸ ਦੇ ਕਾਰਨ ਹਿਰਾਸਤ ਵਿਚ ਲੈਣ ਪੁੱਜੀ ਫਰੀਦਕੋਟ ਪੁਲਿਸ ਦੀ ਟੀਮ ਨੂੰ ਖਾਲੀ ਹੱਥ ਵਾਪਸ ਪਰਤਣਾ ਪਿਆ।
ਦੱਸਦੇ ਚਲੀਏ ਕਿ 12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ, ਜਿਨ੍ਹਾਂ ਨੂੰ ਪੁਲਸ ਨੇ ਖਤਮ ਕਰਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ 14 ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਪੁਲਸ ਨੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਤਾਕਤ ਦੀ ਵਰਤੋਂ ਕੀਤੀ ਸੀ। ਬਹਿਬਲ ਕਲਾਂ ਵਿੱਚ ਪੁਲਿਸ ਨੇ ਗੋਲੀਬਾਰੀ ਕੀਤੀ, ਜਿਸ ਵਿੱਚ 2 ਸਿੱਖ ਨੌਜਵਾਨਾਂ ਦੀ ਮੌਤ ਹੋ ਗਈ। ਕੋਟਕਪੂਰਾ ਵਿੱਚ ਵੀ ਗੋਲੀਬਾਰੀ ਹੋਈ, ਜਿਸ ਵਿੱਚ 100 ਦੇ ਕਰੀਬ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ ਸੀ। ਪੁਲਸ ਨੇ 7 ਅਗਸਤ 2018 ਨੂੰ ਅਣਪਛਾਤੇ ਵਿਅਕਤੀਆਂ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਸੀ। ਲਗਭਗ ਇੱਕ ਮਹੀਨਾ ਪਹਿਲਾਂ, ਐਸਆਈਟੀ ਨੇ ਤਿੰਨਾਂ ਮਾਮਲਿਆਂ ਵਿੱਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਸੀ। 1 ਜੂਨ 2015 ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਪਵਿੱਤਰ ਸਰੂਪ ਚੋਰੀ ਹੋਣ ਦੀ ਘਟਨਾ ਵਿੱਚ ਐਸਆਈਟੀ ਨੇ ਡੇਰਾ ਸੱਚਾ ਸੌਦਾ ਦੇ 7 ਪੈਰੋਕਾਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਬਾਅਦ ਵਿਚ ਰਾਮ ਰਹੀਮ, ਹਰਸ਼ ਧੂਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਨੂੰ ਵੀ ਬੇਅਦਬੀ ਦੀ ਸਾਜ਼ਿਸ਼ ਦੇ ਦੋਸ਼ਾਂ ਵਿਚ ਨਾਮਜ਼ਦ ਕੀਤਾ ਗਿਆ।