Home ਤਾਜ਼ਾ ਖਬਰਾਂ ਸ. ਬਾਦਲ ਦਾ ਜੱਦੀ ਪਿੰਡ ਬਾਦਲ ਵਿਖੇ ਕੀਤਾ ਸਸਕਾਰ

ਸ. ਬਾਦਲ ਦਾ ਜੱਦੀ ਪਿੰਡ ਬਾਦਲ ਵਿਖੇ ਕੀਤਾ ਸਸਕਾਰ

0

ਸੁਖਬੀਰ ਬਾਦਲ ਨੇ ਸ. ਬਾਦਲ ਦੀ ਚਿਖਾ ਨੂੰ ਅਗਨੀ ਦਿਖਾਈ
ਮਨਪ੍ਰੀਤ ਬਾਦਲ ਤੇ ਸੁਖਬੀਰ ਬਾਦਲ ਨੇ ਸ. ਬਾਦਲ ਦੀ ਅਰਥੀ ਨੂੰ ਦਿੱਤਾ ਮੋਢਾ
ਫਖ਼ਰ-ਏ-ਕੌਮ ਲਿਖੇ ਟਰੈਕਟਰ ’ਤੇ ਹੋਈ ਆਖਰੀ ਵਿਦਾਈ
ਪਿੰਡ ਬਾਦਲ, 27 ਅਪ੍ਰੈਲ, ਹ.ਬ. : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਦੇਹ ਨੂੰ ਟਰੈਕਟਰ-ਟਰਾਲੀ ਵਿਚ ਰੱਖ ਕੇ ਘਰ ਤੋਂ ਖੇਤ ਤੱਕ ਲਿਜਾਇਆ ਗਿਆ। ਇਸ ਟਰੈਕਟਰ ਨੂੰ ਫੁੱਲਾਂ ਨਾਲ ਸਜਾਇਆ ਗਿਆ ਸੀ, ਜਿਸ ’ਤੇ ਫਖਰ-ਏ-ਕੌਮ ਲਿਖਿਆ ਗਿਆ ਹੈ। ਇਸ ਵਿੱਚ ਉਨ੍ਹਾਂ ਦੀ ਅੰਤਿਮ ਯਾਤਰਾ ਕੱਢੀ ਗਈ। ਇਸ ਦੇ ਨਾਲ ਹੀ ਉਸ ਦਾ ਅੰਤਿਮ ਸਸਕਾਰ ਜਿਸ ਮੈਦਾਨ ਵਿੱਚ ਕੀਤਾ ਗਿਆ ਹੈ, ਉਥੇ ਵਿੱਚ ਟੈਂਟ ਵੀ ਲਗਾਏ ਗਏ ਹਨ। ਇਸ ਦੇ ਨਾਲ ਹੀ ਲੋਕਾਂ ਲਈ ਖਾਣ ਪੀਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਸਵ. ਬਾਦਲ ਦਾ ਦੁਪਹਿਰ ਵੇਲੇ ਅੰਤਿਮ ਸਸਕਾਰ ਕੀਤਾ ਗਿਆ। ਸ. ਬਾਦਲ ਦੀ ਚਿਖਾ ਨੂੰ ਸੁਖਬੀਰ ਬਾਦਲ ਨੇ ਅਗਨੀ ਦਿਖਾਈ। ਸ. ਬਾਦਲ ਦੇ ਸਸਕਾਰ ਵਿਚ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਕੌਮੀ ਬੀਜੇਪੀ ਪ੍ਰਧਾਨ ਜੇਪੀ ਨੱਢਾ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਤੇ ਐਨਸੀਪੀ ਦੇ ਸ਼ਰਦ ਪਵਾਰ ਸ਼ਾਮਲ ਹੋਏ।
ਸ. ਬਾਦਲ ਦੀ ਅਰਥੀ ਨੂੰ ਸੁਖਬੀਰ ਬਾਦਲ ਤੇ ਮਨਪ੍ਰੀਤ ਬਾਦਲ ਨੇ ਮੋਢਾ ਦਿੱਤਾ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ਰੱਖਿਆ ਸੀ। ਉਨ੍ਹਾਂ ਦੇ ਘਰ ਵੱਡੀ ਗਿਣਤੀ ਵਿਚ ਸਮਰਥਕ ਇਕੱਠੇ ਹੋਏ ਸਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਗਿਆ। ਪਿੰਡ ਦੇ ਸ਼ਮਸ਼ਾਨ ਘਾਟ ਵਿੱਚ ਥਾਂ ਦੀ ਘਾਟ ਕਾਰਨ ਉਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਖੇਤਾਂ ਵਿੱਚ ਹੀ ਕੀਤਾ ਗਿਆ। ਇਸ ਤੋਂ ਪਹਿਲਾਂ ਸਵੇਰੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ਰੱਖਿਆ ਸੀ।
ਦੱਸਦੇ ਚਲੀਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ ਦੇਹਾਂਤ ਹੋਇਆ ਸੀ। ਉਹ 95 ਸਾਲ ਦੇ ਸਨ । ਮੰਗਲਵਾਰ ਦੇਰ ਸ਼ਾਮ ਉਨ੍ਹਾਂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖ਼ਰੀ ਸਾਹ ਲਏ। ਉਹ ਪਿਛਲੇ ਬੁੱਧਵਾਰ ਤੋਂ ਹਸਪਤਾਲ ਵਿੱਚ ਦਾਖ਼ਲ ਸਨ। ਉਹ ਦਿਲ ਦੇ ਰੋਗ ਤੋਂ ਪੀੜਤ ਸਨ ਅਤੇ ਕੁਝ ਦਿਨਾਂ ਤੋਂ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਹੋ ਰਹੀ ਸੀ। ਬੁੱਧਵਾਰ ਨੂੰ ਉਨ੍ਹਾਂ ਦੀ ਮ੍ਰਿਤਕ ਦੇਹ 10 ਤੋਂ 12 ਵਜੇ ਤੱਕ ਚੰਡੀਗੜ੍ਹ ਪਾਰਟੀ ਮੁੱਖ ਦਫ਼ਤਰ ਵਿਖੇ ਅੰਤਿਮ ਦਰਸ਼ਨਾਂ ਲਈ ਰੱਖੀ ਸੀ। ਇਸ ਤੋਂ ਬਾਅਦ ਅੰਤਿਮ ਯਾਤਰਾ ਬਾਦਲ ਪਿੰਡ ਨੂੰ ਕਾਫਲੇ ਦੇ ਰੂਪ ਵਿਚ ਰਵਾਨਾ ਹੋਈ । ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ । ਉਨ੍ਹਾਂ ਨੇ ਪਿੰਡ ਦੀ ਸਰਪੰਚੀ ਤੋਂ ਸਿਆਸੀ ਸਫ਼ਰ ਦੀ ਸ਼ੁਰੂਆਤ ਕੀਤੀ ਸੀ।
ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਪੁੱਜ ਕੇ ਸਵ. ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ। ਮੋਦੀ ਨੇ ਬਾਦਲ ਦੇ ਪਰਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।
ਪ੍ਰਧਾਨ ਮੰਤਰੀ ਮੋਦੀ ਨੇ ਸ. ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਕਿਹਾ ਕਿ ਇਹ ਮੇਰੇ ਲਈ ਇੱਕ ਨਿੱਜੀ ਘਾਟਾ ਹੈ। ਮੈਂ ਕਈ ਦਹਾਕਿਆਂ ਤੋਂ ਉਨ੍ਹਾਂ ਨਾਲ ਨੇੜਿਉਂ ਕੰਮ ਕੀਤਾ ਹੈ ਅਤੇ ਉਨ੍ਹਾਂ ਤੋਂ ਬਹੁਤ ਕੁਝ ਸਿੱਖਿਆ ਹੈ। ਉਹ ਭਾਰਤੀ ਰਾਜਨੀਤੀ ਦੀ ਇੱਕ ਵੱਡੀ ਸ਼ਖਸੀਅਤ ਸਨ ਅਤੇ ਇੱਕ ਕਮਾਲ ਦੇ ਨੇਤਾ ਸਨ। ਜਿਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਯੋਗਦਾਨ ਪਾਇਆ।