10 ਸਾਲਾ ਬੱਚੇ ’ਤੇ ਪੰਜਾਬ ਪੁਲਿਸ ਨੇ ਕੇਸ ਕੀਤਾ ਦਰਜ

ਸੋਸ਼ਲ ਮੀਡੀਆ ’ਤੇ ਹਥਿਆਰ ਨਾਲ ਫ਼ੋਟੋ ਕੀਤੀ ਸੀ ਪੋਸਟ
ਅੰਮ੍ਰਿਤਸਰ, 25 ਨਵੰਬਰ, ਹ.ਬ. : ਗੰਨ ਕਲਚਰ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਵਿੱਢੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਵਿਚ ਇਕ 10 ਸਾਲਾ ਬੱਚੇ ’ਤੇ ਪੁਲਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਸੋਸ਼ਲ ਮੀਡੀਆ ’ਤੇ ਹਥਿਆਰ ਨਾਲ ਫੋਟੋ ਅਪਲੋਡ ਕਰਨ ਨੂੰ ਲੈ ਕੇ ਦਰਜ ਕੀਤਾ ਗਿਆ ਹੈ। 10 ਸਾਲਾ ਬੱਚੇ ਤੋਂ ਇਲਾਵਾ 4 ਹੋਰ ਲੋਕਾਂ ਖ਼ਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੇ ਅਤੇ ਉਸ ਦੇ ਮਾਤਾ-ਪਿਤਾ ਤੋਂ ਇਲਾਵਾ ਕੁੱਲ 4 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਬੱਚਾ ਛੋਟਾ ਹੋਣ ਕਰਕੇ ਪੁਲਸ ਨੇ ਬੱਚੇ ਸੰਬੰਧੀ ਵਧੇਰੇ ਜਾਣਕਾਰੀ ਨਹੀਂ ਦਿੱਤੀ। ਬੱਚੇ ਦੇ ਪਿਤਾ ਭੁਪਿੰਦਰ ਸਿੰਘ ਨੇ ਬੰਦੂਕ ਦੇ ਨਾਲ ਖੜ੍ਹੇ ਪੁੱਤ ਅਤੇ ਮੋਢੇ ’ਤੇ ਗੋਲ਼ੀਆਂ ਵਾਲੀ ਬੈਲਟ ਪਾ ਕੇ ਫੋਟੋ ਆਪਣੇ ਫੇਸਬੁੱਕ ਪ੍ਰੋਫਾਈਲ ’ਤੇ ਅਪਲੋਡ ਕਰ ਦਿੱਤੀ ਸੀ। ਪੁਲਸ ਦੇ ਸਾਈਬਰ ਸੈੱਲ ਦੀ ਨਜ਼ਰ ਵਿਚ ਇਹ ਤਸਵੀਰ ਆਈ। ਜਾਂਚ ਤੋਂ ਬਾਅਦ ਪੁਲਸ ਨੇ ਬੱਚੇ, ਉਸ ਦੇ ਪਿਤਾ ਭੁਪਿੰਦਰ ਦਾ ਪਤਾ ਲਗਾਇਆ। ਇਸ ਤੋਂ ਬਾਅਦ ਇਸ ਮਾਮਲੇ ਵਿਚ ਦੋ ਹੋਰ ਲੋਕਾਂ ਵਿਕਰਮਜੀਤ ਅਤੇ ਵਿਸਾਰਤ ਦੇ ਖ਼ਿਲਾਫ਼ ਵੀ ਐੱਫ. ਆਈ. ਆਰ. ਦਰਜ ਕੀਤੀ ਗਈ ਹੈ।

Video Ad
Video Ad