
ਹਥਿਆਰ ਅਤੇ ਚੋਰੀ ਦੀਆਂ ਗੱਡੀਆਂ ਬਰਾਮਦ
ਟੋਰਾਂਟੋ, 16 ਫਰਵਰੀ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਦੇ ਗਰੇਟਰ ਟੋਰਾਂਟੋ ਏਰੀਆ ਵਿੱਚ ਫਾਰਮੈਸੀਆਂ ’ਚ ਡਕੈਤੀ ਕਰਨ ਦੇ ਦੋਸ਼ ਵਿੱਚ ਪੁਲਿਸ ਨੇ 10 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਵਿੱਚ 6 ਅੱਲੜ ਉਮਰ ਦੇ ਨੌਜਵਾਨ ਸ਼ਾਮਲ ਨੇ। ਟੋਰਾਂਟੋ ਪੁਲਿਸ ਨੇ ਕਈ ਹੋਰ ਪੁਲਿਸ ਟੀਮਾਂ ਦੇ ਸਹਿਯੋਗ ਨਾਲ ਇਸ ਅਪ੍ਰੇਸ਼ਨ ਨੂੰ ਅੰਜਾਮ ਦਿੱਤਾ।