
ਨਵੀਂ ਦਿੱਲੀ, 15 ਅਗਸਤ (ਹਮਦਰਦ ਨਿਊਜ਼ ਸਰਵਿਸ) : ਭਾਰਤ ’ਚ ਕੋਰੋਨਾ ਕੇਸਾਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਤਾਜ਼ਾ ਮਾਮਲਿਆਂ ਦੀ ਗੱਲ ਕੀਤੀ ਜਾਵੇਗ ਤਾਂ ਪਿਛਲੇ 24 ਘੰਟਿਆਂ ਦੌਰਾਨ 14 ਹਜ਼ਾਰ ਤੋਂ ਵੱਧ ਨਵੇਂ ਕੇਸ ਮਿਲੇ। ਇਸ ਦੇ ਚਲਦਿਆਂ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 1,17,508 ਹੋ ਗਈ ਹੈ, ਜੋ ਕਿ ਕੁੱਲ ਮਾਮਲਿਆਂ ਦਾ 0.27 ਫੀਸਦੀ ਹੈ।
ਪਿਛਲੇ 24 ਘੰਟਿਆਂ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 647 ਦਾ ਵਾਧਾ ਦਰਜ ਕੀਤਾ ਗਿਆ ਹੈ। ਭਾਰਤ ਵਿੱਚ ਇੱਕ ਦਿਨ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 14,917 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕੁੱਲ ਸੰਕਰਮਿਤਾਂ ਦੀ ਗਿਣਤੀ ਵੱਧ ਕੇ 4,42,68,381 ਹੋ ਗਈ ਹੈ।
ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 1,17,508 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸੋਮਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਅੱਪਡੇਟ ਅੰਕੜਿਆਂ ਅਨੁਸਾਰ, ਲਾਗ ਕਾਰਨ 32 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5,27,069 ਹੋ ਗਈ ਹੈ। ਦੇਸ਼ ’ਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 1,17,508 ਹੋ ਗਈ ਹੈ, ਜੋ ਕਿ ਕੁੱਲ ਮਾਮਲਿਆਂ ਦਾ 0.27 ਫੀਸਦੀ ਹੈ। ਪਿਛਲੇ 24 ਘੰਟਿਆਂ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 647 ਦਾ ਵਾਧਾ ਦਰਜ ਕੀਤਾ ਗਿਆ ਹੈ। ਅੰਕੜਿਆਂ ਦੇ ਅਨੁਸਾਰ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.54 ਫੀਸਦੀ ਹੈ।