ਭਾਰਤ ’ਚ ਮਿਲੇ ਕੋਰੋਨਾ ਦੇ 1968 ਨਵੇਂ ਕੇਸ

ਨਵੀਂ ਦਿੱਲੀ, 4 ਅਕਤੂਬਰ (ਹਮਦਰਦ ਨਿਊਜ਼ ਸਰਵਿਸ) : ਹੋਰਨਾ ਮੁਲਕਾਂ ਦੀ ਤਰ੍ਹਾਂ ਭਾਰਤ ਵਿੱਚ ਵੀ ਕੋਰੋਨਾ ਮਹਾਂਮਾਰੀ ਆਪਣੇ ਅੰਤਮ ਪੜਾਅ ਵੱਲ ਰਹੀ ਹੈ। ਇਸ ਦੇ ਚਲਦਿਆਂ ਇਸੇ ਦੇ ਰੋਜ਼ਾਨਾ ਕੇਸਾਂ ਵਿੱਚ ਵੱਡੀ ਗਿਰਾਵਟ ਆ ਰਹੀ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਦੇਸ਼ ਭਰ ਵਿੱਚੋਂ ਇਸ ਮਹਾਂਮਾਰੀ ਦੇ 1968 ਨਵੇਂ ਕੇਸ ਮਿਲੇ।
ਭਾਰਤ ’ਚ ਕੋਰੋਨਾ ਦੇ ਨਵੇਂ ਮਾਮਲੇ ਮਈ ਤੋਂ ਬਾਅਦ ਸਭ ਤੋਂ ਹੇਠਲੇ ਪੱਧਰ ’ਤੇ ਆ ਗਏ ਹਨ ਅਤੇ ਅਜਿਹੇ ਸੰਕੇਤ ਹਨ ਕਿ ਇਸ ਦੀ ਰਫਤਾਰ ਹੁਣ ਰੁਕ ਰਹੀ ਹੈ। ਦਰਅਸਲ, ਮੰਗਲਵਾਰ ਨੂੰ ਦੇਸ਼ ਵਿੱਚ ਕੋਰੋਨਾ ਕੇਸ 2000 ਤੋਂ ਘੱਟ ਆਏ ਹਨ। ਕੋਰੋਨਾ ਵਾਇਰਸ ਦੇ ਐਕਟਿਵ ਮਾਮਲੇ 35 ਹਜ਼ਾਰ ਤੋਂ ਹੇਠਾਂ ਆ ਗਏ ਹਨ। ਸਿਹਤ ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ ਦੇ 1,968 ਨਵੇਂ ਕੇਸ ਦਰਜ ਕੀਤੇ ਗਏ ਹਨ, ਜਦੋਂ ਕਿ ਮੌਤਾਂ ਦੀ ਗਿਣਤੀ 15 ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ 1968 ਨਵੇਂ ਕੇਸਾਂ ਦੀ ਆਮਦ ਨਾਲ ਕੋਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 4,45,99,466 ਹੋ ਗਈ ਹੈ।
ਦੱਸ ਦੇਈਏ ਕਿ ਭਾਰਤ ਵਿੱਚ 133 ਦਿਨਾਂ ਬਾਅਦ ਕੋਰੋਨਾ ਦੇ 2000 ਤੋਂ ਘੱਟ ਮਾਮਲੇ ਸਾਹਮਣੇ ਆਏ ਹਨ। ਮੌਜੂਦਾ ਸਮੇਂ ’ਚ ਭਾਰਤ ਐਕਟਿਵ ਕੇਸਾਂ ਦੇ ਮਾਮਲੇ ’ਚ ਵੀ ਰਾਹਤ ਮਹਿਸੂਸ ਕਰ ਰਿਹਾ ਹੈ, ਕਿਉਂਕਿ ਦੇਸ਼ ’ਚ ਖਤਰਨਾਕ ਕੋਰੋਨਾ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 34,598 ਹੈ।

Video Ad
Video Ad