Home ਤਾਜ਼ਾ ਖਬਰਾਂ 2024 ਵਿਚ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਦਾ ਜਲਦ ਐਲਾਨ ਕਰਨਗੇ ਜੋਅ ਬਾਈਡਨ

2024 ਵਿਚ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਦਾ ਜਲਦ ਐਲਾਨ ਕਰਨਗੇ ਜੋਅ ਬਾਈਡਨ

0

ਸਾਬਕਾ ਸੀਆਈਏ ਚੀਫ ਰੇਸ ਵਿਚੋਂ ਬਾਹਰ ਹੋਏ
ਵਾਸ਼ਿੰਗਟਨ, 15 ਅਪ੍ਰੈਲ, ਹ.ਬ. : ਅਮਰੀਕੀ ਰਾਸ਼ਟਰਪਤੀ ਜ’ੋਅ ਬਾਈਡਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਜਲਦੀ ਹੀ 2024 ਵਿੱਚ ਰਾਸ਼ਟਰਪਤੀ ਅਹੁਦੇ ਲਈ ਆਪਣੀ ਉਮੀਦਵਾਰੀ ਦਾ ਐਲਾਨ ਕਰਨਗੇ। ਜ’ੋਅ ਬਾਈਡਨ ਨੇ ਕਿਹਾ ਕਿ ਉਨ੍ਹਾਂ ਨੇ ਇਸ ਦਾ ਫੈਸਲਾ ਕਰ ਲਿਆ ਹੈ ਅਤੇ ਜਲਦੀ ਹੀ ਇਸ ਦਾ ਐਲਾਨ ਕਰਨਗੇ। ਮੀਡੀਆ ਰਿਪੋਰਟਾਂ ਮੁਤਾਬਕ ਜ’ੋਅ ਬਾਈਡਨ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਮਨ ਬਣਾ ਲਿਆ ਹੈ ਕਿ ਕੀ ਕਰਨਾ ਹੈ ਅਤੇ ਜਲਦੀ ਹੀ ਜਨਤਕ ਤੌਰ ’ਤੇ ਇਸ ਦਾ ਐਲਾਨ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਜ’ੋਅ ਬਾਈਡਨ ਪਹਿਲਾਂ ਹੀ ਸੰਕੇਤ ਦੇ ਚੁੱਕੇ ਹਨ ਕਿ ਉਹ 2024 ਵਿੱਚ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰੀ ਪੇਸ਼ ਕਰ ਸਕਦੇ ਹਨ। ਹਾਲਾਂਕਿ ਉਨ੍ਹਾਂ ਨੇ ਅਜੇ ਤੱਕ ਕੋਈ ਰਸਮੀ ਐਲਾਨ ਨਹੀਂ ਕੀਤਾ ਹੈ