27 ਸਤੰਬਰ ਨੂੰ ਬੰਦ ਦੇ ਸੱਦੇ ਨੂੰ ਈਸਾਈ ਭਾਈਚਾਰੇ ਨੇ ਵਾਪਸ ਲਿਆ

ਲੁਧਿਆਣਾ, 26 ਸਤੰਬਰ, ਹ.ਬ. : ਲੁਧਿਆਣਾ ਵਿੱਚ ਈਸਾਈ ਭਾਈਚਾਰੇ ਵੱਲੋਂ ਪੰਜਾਬ ਬੰਦ ਦਾ ਸੱਦਾ ਵਾਪਸ ਲੈ ਲਿਆ ਗਿਆ ਹੈ ਅਤੇ ਹੁਣ 27 ਸਤੰਬਰ ਨੂੰ ਪੰਜਾਬ ਬੰਦ ਨਹੀਂ ਹੋਵੇਗਾ। ਇਸ ਸਬੰਧੀ ਕ੍ਰਿਸ਼ਚਿਅਨ ਯੂਨਾਈਟਡ ਫੈਡਰੇਸ਼ਨ ਦੇ ਪ੍ਰਧਾਨ ਅਲਬਰਟ ਦੁਆ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਏਡੀਜੀਪੀ ਨਾਲ ਮੀਟਿੰਗ ਤੋਂ ਬਾਅਦ 27 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਮਸੀਹੀ ਭਾਈਚਾਰਾ ਵਾਪਸ ਲੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਪੱਟੀ ਅਤੇ ਡੱਡੂਆਣਾ ਵਿੱਚ ਹੋਈ ਬੇਅਦਬੀ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਇਸ ਮਗਰੋਂ ਪੁਲਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਪੁਲਸ ਦੇ ਭਰੋਸੇ ਤੋਂ ਬਾਅਦ ਈਸਾਈ ਭਾਈਚਾਰੇ ਵਿੱਚ ਆਪਸੀ ਸਹਿਮਤੀ ਬਣੀ ਕਿ ਪੰਜਾਬ ਬੰਦ ਨਹੀਂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪੁਲਿਸ ਅਤੇ ਸਰਕਾਰ ਦਾ ਸਹਿਯੋਗ ਕਰ ਰਹੇ ਹਨ। ਦੱਸ ਦਈਏ ਕਿ ਕਰੀਬ 22 ਦਿਨ ਪਹਿਲਾਂ ਸ਼ਹਿਰ ਦੇ ਪੱਟੀ ਸਥਿਤ ਚਰਚ ’ਤੇ ਹੋਏ ਹਮਲੇ ਦੇ ਵਿਰੋਧ ’ਚ ਈਸਾਈ ਭਾਈਚਾਰੇ ਵੱਲੋਂ ਵੀ ਅਰਥੀ ਫੂਕ ਮਾਰਚ ਕੱਢਿਆ ਗਿਆ ਸੀ। ਇਸ ਤੋਂ ਬਾਅਦ ਜਗਰਾਉਂ ਪੁਲ ਨੂੰ ਇੱਕ ਘੰਟੇ ਤੋਂ ਵੱਧ ਸਮੇਂ ਲਈ ਬੰਦ ਰੱਖਿਆ ਗਿਆ।

Video Ad
Video Ad