ਅਮਰੀਕਾ ’ਚ ਭਾਰਤੀ ਵਿਅਕਤੀ ਨੂੰ 5 ਸਾਲ ਦੀ ਕੈਦ

ਕਾਲ ਸੈਂਟਰਾਂ ਰਾਹੀਂ ਧੋਖਾਧੜੀ ਕਰਨ ਦੇ ਦੋਸ਼ ’ਚ ਹੋਈ ਸਜ਼ਾ

Video Ad

ਵਾਸ਼ਿੰਗਟਨ, 9 ਨਵੰਬਰ (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ਵਿੱਚ ਟੈਕਸਸ ਦੀ ਇੱਕ ਅਦਾਲਤ ਨੇ ਇੱਕ ਭਾਰਤੀ ਮੂਲ ਦੇ ਵਿਅਕਤੀ ਨੂੰ 5 ਸਾਲ ਕੈਦ ਦੀ ਸਜ਼ਾ ਸੁਣਾਈ। ਉਸ ’ਤੇ ਕਾਲ ਸੈਂਟਰਾਂ ਰਾਹੀਂ ਧੋਖਾਧੜੀ ਕਰਨ ਅਤੇ ਭੋਲ਼ੇ-ਭਾਲ਼ੇ ਲੋਕਾਂ ਨੂੰ ਠੱਗਣ ਦੇ ਦੋਸ਼ ਲੱਗੇ ਸੀ। ਇਸੇ ਕੇਸ ਵਿੱਚ ਅਦਾਲਤ ਨੇ ਉਸ ਨੂੰ ਦੋਸ਼ੀ ਕਰਾਰ ਦਿੰਦਿਆਂ ਸਜ਼ਾ ਦਾ ਐਲਾਨ ਕੀਤਾ। ਸਜ਼ਾ ਪੂਰੀ ਹੋਣ ਮਗਰੋਂ ਉਸ ਨੂੰ ਅਮਰੀਕਾ ਤੋਂ ਭਾਰਤ ਡਿਪੋਰਟ ਕੀਤਾ ਜਾ ਸਕਦਾ ਹੈ।

Video Ad