Home ਕਾਰੋਬਾਰ 700 ਪੰਜਾਬੀ ਵਿਦਿਆਰਥੀਆਂ ਨੂੰ ਕੈਨੇਡਾ ਛੱਡਣ ਦਾ ਹੁਕਮ

700 ਪੰਜਾਬੀ ਵਿਦਿਆਰਥੀਆਂ ਨੂੰ ਕੈਨੇਡਾ ਛੱਡਣ ਦਾ ਹੁਕਮ

0

ਕੈਨੇਡਾ ਬਾਰਡਰ ਸਕਿਉਰਿਟੀ ਏਜੰਸੀ ਨੇ ਕੁਝ ਹੀ ਦਿਨ ਦਾ ਦਿੱਤਾ ਸਮਾਂ
ਔਟਵਾ, 10 ਮਈ (ਹਮਦਰਦ ਨਿਊਜ਼ ਸਰਵਿਸ) :
ਕੈਨੇਡਾ ’ਚ ਦੇਸ਼-ਨਿਕਾਲੇ ਦਾ ਸਾਹਮਣਾ ਕਰ ਰਹੇ 700 ਪੰਜਾਬੀ ਵਿਦਿਆਰਥੀਆਂ ਨੂੰ ਕੈਨੇਡਾ ਬਾਰਡਰ ਸਕਿਉਰਿਟੀ ਏਜੰਸੀ ਨੇ ਵੱਡਾ ਝਟਕਾ ਦਿੰਦਿਆਂ ਕੁਝ ਹੀ ਦਿਨਾਂ ਵਿੱਚ ਦੇਸ਼ ਛੱਡਣ ਦੇ ਹੁਕਮ ਜਾਰੀ ਕਰ ਦਿੱਤੇ। ਜਲੰਧਰ ਦੀ ਇੱਕ ਏਜੰਸੀ ਵੱਲੋਂ ਕੀਤੀ ਗਈ ਧੋਖਾਧੜੀ ਦਾ ਸ਼ਿਕਾਰ ਹੋਏ ਇਨ੍ਹਾਂ ਵਿਦਿਆਰਥੀਆਂ ਦੇ ਦਸਤਾਵੇਜ਼ ਫਰਜ਼ੀ ਪਾਏ ਜਾਣ ਦੇ ਮਾਮਲੇ ਵਿੱਚ ਕੈਨੇਡਾ ਵੱਲੋਂ ਇਹ ਕਾਰਵਾਈ ਕੀਤੀ ਜਾ ਰਹੀ ਹੈ।