Home ਅਮਰੀਕਾ 9.40 ਲੱਖ ਪ੍ਰਵਾਸੀਆਂ ਨੂੰ ਮਿਲੀ ਅਮਰੀਕਾ ਦੀ ਸਿਟੀਜ਼ਨਸ਼ਿਪ

9.40 ਲੱਖ ਪ੍ਰਵਾਸੀਆਂ ਨੂੰ ਮਿਲੀ ਅਮਰੀਕਾ ਦੀ ਸਿਟੀਜ਼ਨਸ਼ਿਪ

0
9.40 ਲੱਖ ਪ੍ਰਵਾਸੀਆਂ ਨੂੰ ਮਿਲੀ ਅਮਰੀਕਾ ਦੀ ਸਿਟੀਜ਼ਨਸ਼ਿਪ

61 ਹਜ਼ਾਰ ਦੇ ਅੰਕੜੇ ਨਾਲ ਭਾਰਤੀ ਦੂਜੇ ਸਥਾਨ ’ਤੇ ਰਹੇ

ਨਾਗਰਿਕਤਾ ਦੇ ਮਾਮਲੇ ਵਿਚ ਟੁੱਟਿਆ 14 ਸਾਲ ਦਾ ਰਿਕਾਰਡ

ਵਾਸ਼ਿੰਗਟਨ, 5 ਦਸੰਬਰ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਸਰਕਾਰ ਨੇ 9 ਲੱਖ 40 ਹਜ਼ਾਰ ਪ੍ਰਵਾਸੀਆਂ ਨੂੰ ਸਿਟੀਜ਼ਨਸ਼ਿਪ ਦਿੰਦਿਆਂ ਪਿਛਲੇ 14 ਸਾਲ ਦਾ ਰਿਕਾਰਡ ਤੋੜ ਦਿਤਾ ਹੈ। ਪਿਊ ਰਿਸਰਚ ਸੈਂਟਰ ਦੀ ਰਿਪੋਰਟ ਮੁਤਾਬਕ 30 ਸਤੰਬਰ ਨੂੰ ਖ਼ਤਮ ਹੋਏ ਵਿੱਤੀ ਵਰ੍ਹੇ ਦੌਰਾਨ 9 ਲੱਖ ਤੋਂ ਵੱਧ ਪ੍ਰਵਾਸੀਆਂ ਨੂੰ ਅਮਰੀਕਾ ਦੀ ਨਾਗਰਿਕਤਾ ਮਿਲੀ ਜਿਨ੍ਹਾਂ ਵਿਚੋਂ 61 ਹਜ਼ਾਰ ਭਾਰਤੀ ਸਨ। ਅਮਰੀਕੀ ਨਾਗਰਿਕਤਾ ਹਾਸਲ ਕਰਨ ਵਾਲੇ ਭਾਰਤੀਆਂ ਦੀ ਗਿਣਤੀ ਵਿਚ 27 ਫ਼ੀ ਸਦੀ ਵਾਧਾ ਹੋਇਆ ਹੈ ਜਦਕਿ ਕਿਸੇ ਵੇਲੇ ਸਿਖਰ ’ਤੇ ਰਹੇ ਚੀਨ ਨਾਲ ਸਬੰਧਤ ਪ੍ਰਵਾਸੀਆਂ ਦੀ ਗਿਣਤੀ ਵਿਚ 20 ਫ਼ੀ ਸਦੀ ਕਮੀ ਆਈ ਹੈ।