Home ਤਾਜ਼ਾ ਖਬਰਾਂ ਸ.ਬਾਦਲ ਦੀ ਅੰਤਿਮ ਅਰਦਾਸ ’ਚ ਅਮਿਤ ਸ਼ਾਹ ਪੁੱਜੇ

ਸ.ਬਾਦਲ ਦੀ ਅੰਤਿਮ ਅਰਦਾਸ ’ਚ ਅਮਿਤ ਸ਼ਾਹ ਪੁੱਜੇ

0

ਲੰਬੀ, 4 ਮਈ, ਹ.ਬ. : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਹੈ। ਜਿਸ ਲਈ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਇਕੱਠ ਸ਼ੁਰੂ ਹੋ ਗਿਆ ਹੈ। ਅੰਤਿਮ ਅਰਦਾਸ ਵਿਚ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਢਿੱਲੋਂ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਵੀ ਪੁੱਜੇ ਹੋਏ ਹਨ। ਉਨ੍ਹਾਂ ਤੋਂ ਇਲਾਵਾ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ ਹਨ। ਗ੍ਰਹਿ ਮੰਤਰੀ ਨੇ ਆਉਂਦਿਆਂ ਹੀ ਮਰਹੂਮ ਬਾਦਲ ਦੀ ਤਸਵੀਰ ਅੱਗੇ ਮੱਥਾ ਟੇਕਿਆ। ਉਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੀ ਮੌਤ ਦੇ ਅਗਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਪੁੱਜੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਅੰਤਿਮ ਸੰਸਕਾਰ ਵਾਲੇ ਦਿਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ.ਨੱਡਾ ਪਿੰਡ ਬਾਦਲ ਪੁੱਜੇ ਸੀ। ਪ੍ਰਕਾਸ਼ ਸਿੰਘ ਬਾਦਲ 75 ਸਾਲਾਂ ਦੇ ਸਿਆਸੀ ਕਰੀਅਰ ਵਿੱਚ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ। ਪ੍ਰਕਾਸ਼ ਸਿੰਘ ਬਾਦਲ ਨੂੰ ਬੁੱਧਵਾਰ ਨੂੰ ਅੰਤਿਮ ਵਿਦਾਈ ਦਿੱਤੀ ਗਈ। ਉਨ੍ਹਾਂ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਵਿਖੇ ਜਲਪ੍ਰਵਾਹ ਕੀਤੀਆਂ ਗਈਆਂ। ਸੁਖਬੀਰ ਬਾਦਲ ਨੇ ਵੀ ਪਿਤਾ ਪ੍ਰਕਾਸ਼ ਸਿੰਘ ਬਾਦਲ ਦੀ ਯਾਦ ਵਿੱਚ ਕੀਰਤਪੁਰ ਵਿੱਚ ਬੂਟਾ ਲਾਇਆ।