
ਬਰੈਂਪਟਨ, 30 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਬਰੈਂਪਟਨ ਵਿੱਚ ਦੋ ਗੱਡੀਆਂ ਦੀ ਟੱਕਰ ਹੋਣ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਕਾਰਨ ਪੀਲ ਪੁਲਿਸ ਦੇ ਅਫ਼ਸਰ ਸਣੇ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਰੁਦਰਫੋਰਡ ਰੋਡ ’ਤੇ ਵਾਪਰਿਆ। ਦੋਵੇਂ ਜ਼ਖਮੀਆਂ ਨੂੰ ਸਥਾਨਕ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।