ਅਮਰੀਕਾ ਨੇ 82 ਹਜ਼ਾਰ ਭਾਰਤੀ ਵਿਦਿਆਰਥੀਆਂ ਦਿਤਾ ਵੀਜ਼ਾ

ਨਵੀਂ ਦਿੱਲੀ, 9 ਸਤੰਬਰ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਤੋਂ ਬਾਅਦ ਅਮਰੀਕਾ ਭਾਰਤੀ ਵਿਦਿਆਰਥੀਆਂ ਦੀ ਮਨਪਸੰਦ ਜਗ੍ਹਾ ਮੰਨਿਆ ਜਾਂਦਾ ਹੈ ਅਤੇ ਇਸ ਸਾਲ ਹੁਣ ਤੱਕ 82 ਹਜ਼ਾਰ ਭਾਰਤੀ ਵਿਦਿਆਰਥੀ ਵੀਜ਼ਾ ਹਾਸਲ ਕਰ ਚੁੱਕੇ ਹਨ। ਨਵੀਂ ਦਿੱਲੀ ਸਥਿਤ ਅਮਰੀਕੀ ਅੰਬੈਸੀ ਵੱਲੋਂ ਜਾਰੀ ਬਿਆਨ ਵਿਚ ਦੱਸਿਆ ਗਿਆ ਕਿ ਮੁਲਕ ਵਿਚ ਪੜ੍ਹ ਰਹੇ ਕੌਮਾਂਤਰੀ ਵਿਦਿਆਰਥੀਆਂ ਵਿਚੋਂ 20 ਫ਼ੀ ਸਦੀ ਭਾਰਤੀ ਹਨ। ਵੀਜ਼ਾ ਮਾਮਲਿਆਂ ਦੀ ਇੰਚਾਰਜ ਪੈਟ੍ਰਿਸ਼ੀਆ ਲਾਸੀਨਾ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਮਿਲਣ ’ਤੇ ਸਾਡਾ ਸਟਾਫ਼ ਵੀ ਬੇਹੱਦ ਖ਼ੁਸ਼ ਹੈ ਜੋ ਅਮਰੀਕਾ ਦੀਆਂ ਵੱਖ ਵੱਖ ਯੂਨੀਵਰਸਿਟੀਜ਼ ਵਿਚ ਪੜ੍ਹ ਰਹੇ ਹਨ। ਕੋਰੋਨਾ ਮਹਾਂਮਾਰੀ ਕਾਰਨ ਆਈ ਖੜੋਤ ਹੁਣ ਖ਼ਤਮ ਹੋ ਚੁੱਕੀ ਹੈ ਅਤੇ ਇਸ ਵਾਰ ਗਰਮੀਆਂ ਵਿਚ ਰਿਕਾਰਡ 82 ਹਜ਼ਾਰ ਵੀਜ਼ੇ ਜਾਰੀ ਕੀਤੇ ਗਏ ਜੋ ਪਹਿਲਾਂ ਕਦੇ ਨਹੀਂ ਹੋਇਆ।

Video Ad
Video Ad